ਚੰਡੀਗੜ੍ਹ ‘ਚ ਦੋਪਹੀਆ ਵਾਹਨਾਂ ਦੀ ਪਾਰਕਿੰਗ ‘ਚ ਮਾਮਲੇ ‘ਚ ਸ਼ਹਿਰ ਵਾਸੀਆਂ ਨੂੰ ਝਟਕਾ, ਨਹੀਂ ਮਿਲੀ ਮਨਜ਼ੂਰੀ

  • ਅਜੇ ਅਦਾ ਕਰਨੀ ਪਵੇਗੀ ਫੀਸ

ਚੰਡੀਗੜ੍ਹ, 1 ਦਸੰਬਰ 2023 – ਚੰਡੀਗੜ੍ਹ ਵਿੱਚ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫ਼ਤ ਨਹੀਂ ਹੋਵੇਗੀ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਦੀਵਾਲੀ ਦੇ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਕਰਨ ਦਾ ਐਲਾਨ ਕੀਤਾ ਸੀ। ਪਰ ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿੱਤਰਾ ਨੇ ਮੇਅਰ ਦੇ ਇਸ ਫੈਸਲੇ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।

ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਸ ਕੀਤੀ ਗਈ ਸਮਾਰਟ ਪਾਰਕਿੰਗ ਨੀਤੀ ਨੂੰ ਲੈ ਕੇ ਸ਼ੁਰੂ ਤੋਂ ਹੀ ਵਿਵਾਦ ਚੱਲ ਰਿਹਾ ਹੈ। ਇਸ ਵਿੱਚ ਦੋਪਹੀਆ ਵਾਹਨ ਅਤੇ ਇਲੈਕਟ੍ਰਿਕ ਵਾਹਨ ਮੁਫ਼ਤ ਕੀਤੇ ਗਏ ਹਨ। ਜਦੋਂ ਕਿ ਟ੍ਰਾਈ ਸਿਟੀ ਵਿੱਚ ਰਜਿਸਟਰਡ ਵਾਹਨਾਂ ਲਈ ਦੁੱਗਣੀ ਰਕਮ ਵਸੂਲਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਦਾ ਹਰਿਆਣਾ ਅਤੇ ਪੰਜਾਬ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਸ ਦਾ ਵਿਰੋਧ ਕੀਤਾ ਹੈ।

ਹਾਲ ਹੀ ਵਿੱਚ ਨਗਰ ਨਿਗਮ ਦੀ ਮੀਟਿੰਗ ਵਿੱਚ ਦੋਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਮੁਫਤ ਪਾਰਕਿੰਗ ਦੇਣ ਦਾ ਫੈਸਲਾ ਲਿਆ ਗਿਆ ਸੀ। ਇਸ ਪਾਰਕਿੰਗ ਨੀਤੀ ਨੂੰ ਲੈ ਕੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਤਰਾਜ਼ ਉਠਾਇਆ ਸੀ। ਪਰ ਚੰਡੀਗੜ੍ਹ ਦੀ ਨਵੀਂ ਪਾਰਕਿੰਗ ਨੀਤੀ ਸਬੰਧੀ ਨਗਰ ਨਿਗਮ ਦੀ ਮੀਟਿੰਗ ਵਿੱਚ ਕੋਈ ਸੁਧਾਰ ਨਹੀਂ ਹੋਇਆ। ਇਸ ਕਾਰਨ ਅੱਜ ਤੋਂ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫਤ ਹੋ ਜਾਵੇਗੀ। ਹੁਣ ਤੱਕ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਵਿੱਚ ਦੋਪਹੀਆ ਵਾਹਨਾਂ ਤੋਂ 7 ਰੁਪਏ ਪ੍ਰਤੀ ਐਂਟਰੀ ਲਈ ਜਾਂਦੀ ਸੀ।

ਨਗਰ ਨਿਗਮ ਵੱਲੋਂ ਪਾਸ ਕੀਤੀ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਤੋਂ ਦੁੱਗਣੀ ਪਾਰਕਿੰਗ ਫੀਸ ਵਸੂਲਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਜਿਸ ‘ਤੇ ਸਲਾਹਕਾਰ ਕੌਂਸਲ ਦੀ ਮੀਟਿੰਗ ‘ਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਸਨ। ਪਰ ਅਜੇ ਤੱਕ ਨਗਰ ਨਿਗਮ ਵਿੱਚ ਇਸ ਸਬੰਧੀ ਕੋਈ ਤਜਵੀਜ਼ ਨਹੀਂ ਲਿਆਂਦੀ ਗਈ। ਇਸ ਲਈ ਦੁੱਗਣੀ ਫੀਸ ਵਸੂਲਣ ਦਾ ਫੈਸਲਾ ਅਜੇ ਵਾਪਸ ਨਹੀਂ ਲਿਆ ਗਿਆ ਹੈ।

ਨਗਰ ਨਿਗਮ ਸਮਾਰਟ ਪਾਰਕਿੰਗ ਪ੍ਰਾਜੈਕਟ ‘ਤੇ ਕੰਮ ਕਰ ਰਿਹਾ ਹੈ। ਇਸ ਤਹਿਤ ਪਾਰਕਿੰਗ ਲਾਟ ਦੇ ਐਂਟਰੀ ਅਤੇ ਐਗਜ਼ਿਟ ‘ਤੇ ਆਟੋਮੈਟਿਕ ਬੂਮ ਬੈਰੀਅਰ ਲਗਾਏ ਜਾਣਗੇ। ਇਹ ਬੂਮ ਬੈਰੀਅਰ ਲਗਭਗ 89 ਪਾਰਕਿੰਗ ਸਥਾਨਾਂ ‘ਤੇ ਫਾਸਟੈਗ ਨੂੰ ਸਕੈਨ ਕਰਨ ਤੋਂ ਬਾਅਦ ਆਪਣੇ ਆਪ ਖੁੱਲ੍ਹ ਜਾਣਗੇ। ਇਸ ਦੇ ਲਈ ਨਗਰ ਨਿਗਮ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨ ‘ਚ ਪ੍ਰਕਾਸ਼ ਪੁਰਬ ਮਨਾਉਣ ਗਏ ਭਾਰਤੀ ਸਿੱਖ ਪਰਿਵਾਰ ਨਾਲ ਹੋਈ ਲੱਖਾਂ ਦੀ ਲੁੱਟ

ਅੱਜ ਹੋਵੇਗਾ ਜਗਤਾਰ ਹਵਾਰਾ ਦੀ ਸਜ਼ਾ ‘ਤੇ ਫੈਸਲਾ