ਜਗਰਾਉਂ, 12 ਅਪ੍ਰੈਲ 2025 – ਪੰਜਾਬ ਸਰਕਾਰ ਵੱਲੋਂ ਚਲਾਈ ਗਈ ਕ੍ਰਾਈਮ ਨੂੰ ਕੰਟਰੋਲ ਕਰਨ ਅਤੇ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਏਰੀਏ ਅੰਦਰ ਡੀਆਈਜੀ ਮੈਡਮ ਨਿਲੰਬਰੀ ਜਗਦਲੇ ਅਤੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕਰ ਗੋਇਲ ਤੋਂ ਇਲਾਵਾ ਸਭ ਡਿਵੀਜ਼ਨ ਜਗਰਾਉਂ ਦੇ ਉਪ ਕਪਤਾਨ ਜਸਜੋਤ ਸਿੰਘ ਵੱਲੋਂ ਰਾਤ ਇੱਕ ਵਜੇ ਸੜਕਾਂ ਉਪਰ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ ਇਸ ਮੌਕੇ ਡੀਆਈਜੀ ਨਿਲੰਬਰੀ ਜਗਦਲੇ ਨੇ ਕਿਹਾ ਕਿ ਪੰਜਾਬ ਸਰਕਾਰ ਅਪਰਾਧ ਨੂੰ ਕਾਬੂ ਕਰਨ ਲਈ ਪੂਰਾ ਜੋਰ ਲਗਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਚਲਾਇਆ ਗਿਆ ਆਪਰੇਸ਼ਨ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਉਹਨਾਂ ਦੀਆਂ ਜਾਇਦਾਦਾਂ ਵੀ ਵੱਡੀ ਗਿਣਤੀ ਵਿੱਚ ਫਰੀਜ਼ ਕੀਤੀਆਂ ਗਈਆਂ ਹਨ ਅਤੇ ਕਈਆਂ ਨੂੰ ਤਾਂ ਤੋੜ ਕੇ ਗਿਰਾ ਵੀ ਦਿੱਤਾ ਗਿਆ ਹੈ।
ਇਸ ਮੌਕੇ ਐਸਐਸਪੀ ਲੁਧਿਆਣਾ ਦੇਹਾਤੀ ਡਾਕਟਰ ਅੰਕੁਰ ਗੋਇਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਦੀ ਸਿਫਾਰਿਸ਼ ਜਾਂ ਫਿਰ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਨਾ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣਾ ਬੋਰੀਆ ਬਿਸਤਰ ਗੋਲ ਕਰਕੇ ਇਲਾਕੇ ਚੋਂ ਚਲੇ ਜਾਣ ਜਾਂ ਫਿਰ ਉਹਨਾਂ ਨੂੰ ਕਾਬੂ ਕਰਕੇ ਜਲਦੀ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਜਾਵੇਗਾ। ਇਸ ਮੌਕੇ ਨਾਕਿਆਂ ਉੱਪਰ ਵਾਹਨਾ ਦੀ ਪੂਰੀ ਬਾਰੀਕੀ ਨਾਲ ਜਾਂਚ ਪੜਤਾਲ ਵੀ ਕੀਤੀ ਗਈ। ਇਸ ਸਮੇਂ ਵੱਡੀ ਗਿਣਤੀ ਵਿੱਚ ਉੱਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਦੇ ਮੁਲਾਜ਼ਮ ਮੌਕੇ ਤੇ ਹਾਜ਼ਰ ਸਨ।

