ਬਠਿੰਡਾ, 17 ਮਈ 2022 – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਹਨੂੰਮਾਨ ਚਾਲੀਸਾ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਹਨੂੰਮਾਨ ਚਾਲੀਸਾ ਨੂੰ ਅੱਗ ਲਗਾ ਕੇ ਕਿਲਾ ਸਾਹਿਬ ਨੇੜੇ ਸੁੱਟ ਦਿੱਤਾ। ਇਸ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨਾਂ ‘ਚ ਰੋਸ ਦੀ ਲਹਿਰ ਦੌੜ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਫੋਰਸ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਹਨੂੰਮਾਨ ਚਾਲੀਸਾ ਦੇ ਸੜੇ ਹੋਏ ਪੰਨਿਆਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿੰਦੂ ਸੰਗਠਨਾਂ ਦੇ ਆਗੂਆਂ ਸੁਖਪਾਲ ਸਰਾਂ ਅਤੇ ਸੰਦੀਪ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਕਿਲ੍ਹੇ ਦੇ ਨੇੜੇ ਕਿਸੇ ਨੇ ਹਨੂੰਮਾਨ ਚਾਲੀਸਾ ਨੂੰ ਅੱਗ ਲਗਾ ਦਿੱਤੀ ਹੈ।
ਸ਼ਰਾਰਤੀ ਅਨਸਰਾਂ ਨੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਐਸਐਸਪੀ ਬਠਿੰਡਾ ਜੇ ਐਲਨਚੇਜੀਅਨ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਨੂੰਮਾਨ ਚਾਲੀਸਾ ਦਾ ਅਪਮਾਨ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।