ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗਈ

  • ਏ.ਡੀ.ਸੀ. ਸੁਭਾਸ਼ ਚੰਦਰ ਨੇ ਹਰੀ ਝੰਡੀ ਦਿਖਾ ਕੇ ਵਾਕਾਥਨ ਨੂੰ ਰਵਾਨਾ ਕੀਤਾ
  • 1 ਜੂਨ ਨੂੰ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ – ਏ.ਡੀ.ਸੀ. ਸੁਭਾਸ਼ ਚੰਦਰ

ਗੁਰਦਾਸਪੁਰ, 30 ਮਈ 2024 – ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਆਮ ਜਨਤਾ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਯੂਥ ਚੱਲਿਆ ਬੂਥ’ ਬੈਨਰ ਹੇਠ ਵਾਕਾਥਨ ਕਰਵਾਈ ਗਈ। ਇਸ ਵਾਕਾਥਨ ਨੂੰ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਹ ‘ਯੂਥ ਚੱਲਿਆ ਬੂਥ’ ਵਾਕਾਥਨ’ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਬੂਥ ਨੰਬਰ 115,116 ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ, ਜੇਲ੍ਹ ਰੋਡ, ਗੁਰਦਾਸਪੁਰ, ਬੂਥ ਨੰਬਰ 105, 106 ਟੈਗੋਰ ਮੈਮੋਰੀਅਲ ਸਸ ਸਕੂਲ ਗੁਰਦਾਸਪੁਰ, ਬੂਥ ਨੰਬਰ 122, 123, 124 ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਬੂਥ ਨੰਬਰ 95, 96, 97, 98 ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਗੁਰਦਾਸਪੁਰ, ਬੂਥ ਨੰਬਰ 110, 111, 112, 113 ਸਰਕਾਰੀ ਕਾਲਜ ਗੁਰਦਾਸਪੁਰ, ਬੂਥ ਨੰਬਰ 92, 93, 94 ਦਫ਼ਤਰ ਨਗਰ ਕੌਂਸਲ ਗੁਰਦਾਸਪੁਰ ਅਤੇ ਬੂਥ ਨੰਬਰ 114 ਸ਼ਕਰਗੜ੍ਹ ਡੀਏਵੀ ਸੀਨੀਅਰ ਸਕੈਂਡਰੀ ਸਕੂਲ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਪਹੁੰਚੀ ਅਤੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਦਾ ਸੁਨੇਹਾ ਦਿੱਤਾ। ਇਸ ਵਾਕਾਥਨ ਵਿੱਚ ਨੌਜਵਾਨ ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ 1 ਜੂਨ ਨੂੰ ਵੋਟਾਂ ਪੈਣ ਦਾ ਦਿਨ ਲੋਕਤੰਤਰ ਦਾ ਤਿਉਹਾਰ ਹੈ ਅਤੇ ਹਰ ਵੋਟਰ ਨੂੰ ਇਸ ਦਿਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਕੇ ਵੋਟਾਂ ਦੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇੱਕ-ਇੱਕ ਵੋਟ ਦੀ ਬਹੁਤ ਮਹੱਤਤਾ ਹੈ ਅਤੇ ਹਰ ਵੋਟ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਂਦੀ ਹੈ। ਉਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 1 ਜੂਨ ਨੂੰ ਆਪਣੀ ਵੋਟ ਜ਼ਰੂਰ ਪਾਉਣ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਸ੍ਰੀ ਰਾਜੇਸ਼ ਸ਼ਰਮਾ, ਲੈਕਚਰਾਰ ਸ. ਗੁਰਮੀਤ ਸਿੰਘ ਭੋਮਾ, ਗਗਨਦੀਪ ਸਿੰਘ, ਅਮਰਜੀਤ ਸਿੰਘ ਪੁਰੇਵਾਲ ਤੋਂ ਇਲਾਵਾ ਜ਼ਿਲ੍ਹਾ ਸਵੀਪ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਰਾਲਾ ‘ਚ ਲਗਾਤਾਰ ਦੂਸਰੇ ਦਿਨ ਵਾਪਰੀ ਬੇਅਦਬੀ ਦੀ ਘਟਨਾ, ਇੱਕ ਔਰਤ ਸਣੇ ਤਿੰਨ ਗ੍ਰਿਫਤਾਰ

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਦਾ ਮਾਮਲਾ: ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ