ਮੋਹਾਲੀ, 11 ਨਵੰਬਰ 2023 – ਅੱਜ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ” ਦੀਵਾਲੀ ਫੈਸਟੀਵਲ” ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ਼ ਗੁਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਸਮੇਂ ਸੰਸਥਾ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਦੁਆਰਾ ਬਹੁਤ ਸੁੰਦਰ ਸੁੰਦਰ ਸਟਾਲਾਂ ਲਗਾਈਆਂ ਗਈਆਂ । ਇਹਨਾਂ ਸਟਾਲਾਂ ਵਿਚ ਵਿਦਿਆਰਥੀਆਂ ਦੀਆਂ ਹੱਥ ਕਲਾਂ-ਕਿ੍ਤੀਆ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ਼ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆ ਹੋਇਆ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਸਮੁੱਚੇ ਭਾਰਤ ਵਾਸੀਆਂ ਲਈ ਖੁਸ਼ੀਆਂ ਦਾ ਤਿਉਹਾਰ ਹੈ। ਸਾਨੂੰ ਸਾਰਿਆਂ ਨੂੰ ਦੀਵਾਲੀ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਦੀਵਾਲੀ ਨੂੰ ਸਮਾਜਿਕ ਬੁਰਾਈਆਂ, ਨਸ਼ਿਆਂ ਤੋਂ ਦੂਰੀ ਅਤੇ ਵਾਤਾਵਰਨ ਪ੍ਰਦੂਸ਼ਣ ਰਹਿਤ ਰੱਖਿਆ ਜਾਵੇ।
ਇਸ ਸਮੇਂ ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਸੀ੍ਮਤੀ ਕੰਵਲਜੀਤ ਕੌਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕਿਆਂ ਦੀ ਵਰਤੋਂ ਘੱਟ ਕਰਨ ਅਤੇ ਸਮਾਜਿਕ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਕਿਹਾ।
ਇਸ ਸਮੇਂ ਵਿਦਿਆਰਥੀਆਂ ਦੁਆਰਾ ਹੱਥ ਵਸਤੂਆਂ ,ਖਾਣ ਪੀਣ ਦੀਆਂ ਸਟਾਲ ਅਤੇ ਹਾਸਰਸ ਗੇਮਸ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਵੱਖ ਵੱਖ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ਼ ਗੁਰਪ੍ਰੀਤ ਸਿੰਘ ਨੇ ਸਮੂਹ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੀ ਵੰਡੇ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ।