ਮੋਗਾ, 4 ਜੁਲਾਈ 2025 – ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਡਾਕਟਰ ਅਨਿਲਜੀਤ ਕੰਬੋਜ (55) ਨੂੰ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਜਾਣਕਾਰੀ ਅਨੁਸਾਰ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ‘ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕੰਬੋਜ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਕਲੀਨਿਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਆਈਆਂ ਸਨ।

