ਪੰਜਾਬ ‘ਚ ਅੱਜ ਤੋਂ ਡਾਕਟਰਾਂ ਦੀ ਹੜਤਾਲ: OPD ਸਵੇਰੇ 8 ਵਜੇ ਤੋਂ 11 ਵਜੇ ਤੱਕ ਰਹੇਗੀ ਬੰਦ, ਹੁਣ 3 ਪੜਾਵਾਂ ‘ਚ ਕੀਤੇ ਜਾਣਗੇ ਪ੍ਰਦਰਸ਼ਨ

  • ਸਰਕਾਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਪ੍ਰਦਰਸ਼ਨ ‘ਚ ਕੀਤੀ ਗਈ ਤਬਦੀਲੀ

ਚੰਡੀਗੜ੍ਹ, 9 ਸਤੰਬਰ 2024 – ਪੰਜਾਬ ਵਿੱਚ ਅੱਜ (ਸੋਮਵਾਰ) ਤੋਂ ਡਾਕਟਰਾਂ ਦੀ ਹੜਤਾਲ ਹੈ। ਸ਼ਨੀਵਾਰ ਦੇਰ ਸ਼ਾਮ ਸਰਕਾਰ ਨੇ ਡਾਕਟਰਾਂ ਨੂੰ ਮਨਾਉਣ ਲਈ ਇੱਕ ਪੱਤਰ ਜਾਰੀ ਕੀਤਾ ਸੀ। ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨਹੀਂ ਕੀਤੀ ਸਗੋਂ ਇਸ ਨੂੰ 3 ਪੜਾਵਾਂ ਵਿੱਚ ਵੰਡ ਦਿੱਤਾ ਹੈ। ਅੱਜ ਤੋਂ ਸਰਕਾਰੀ ਹਸਪਤਾਲਾਂ ਵਿੱਚ ਸਵੇਰੇ 11 ਵਜੇ ਤੱਕ ਓਪੀਡੀ ਬੰਦ ਰਹੇਗੀ।

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। 11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਵੀ ਹੋਣ ਜਾ ਰਹੀ ਹੈ। ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਵੱਲੋਂ ਇਹ ਅੰਦੋਲਨ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜਦੋਂ ਤੱਕ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਸਮੇਂ ਸਿਰ ਜਾਰੀ ਨਹੀਂ ਕੀਤਾ ਜਾਂਦਾ, ਉਹ ਆਪਣੀ ਹੜਤਾਲ ਖ਼ਤਮ ਨਹੀਂ ਕਰਨਗੇ। ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।

ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ 3 ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹਿਣਗੀਆਂ। ਦੂਜਾ ਪੜਾਅ 12 ਤੋਂ 15 ਸਤੰਬਰ ਤੱਕ ਹੋਵੇਗਾ। ਜਿਸ ਵਿੱਚ ਓ.ਪੀ.ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਤੀਜਾ ਪੜਾਅ 16 ਸਤੰਬਰ ਤੋਂ ਬਾਅਦ ਹੋਵੇਗਾ। ਇਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕਲ ਲੀਗਲ ਕਰਨ ਤੋਂ ਸਾਫ਼ ਇਨਕਾਰ ਕਰ ਦੇਣਗੇ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ਨੀਵਾਰ ਦੇਰ ਸ਼ਾਮ ਇਕ ਪੱਤਰ ਜਾਰੀ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਸਨ। ਜਾਰੀ ਪੱਤਰ ਅਨੁਸਾਰ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਗਲਾਦੇਸ਼ ਖਿਲਾਫ ਪਹਿਲੇ ਟੈਸਟ ਲਈ ਟੀਮ ਇੰਡੀਆ ਦਾ ਐਲਾਨ: ਸ਼੍ਰੇਅਸ ਅਈਅਰ ਬਾਹਰ, ਰਾਹੁਲ, ਪੰਤ ਅਤੇ ਕੋਹਲੀ ਦੀ ਵਾਪਸੀ

ਜਲੰਧਰ ‘ਚ ਠੱਗ ਨੇ ਵੇਚੀ 135 ਸਾਲ ਪੁਰਾਣੀ ਚਰਚ: 5 ਕਰੋੜ ਦਾ ਬਿਆਨਾ ਵੀ ਲਿਆ, ਡੀਸੀ ਨੇ ਰੋਕੀ ਰਜਿਸਟਰੀ