ਪੰਜਾਬ ‘ਚ ਡਬਲ ਮਰਡਰ: NRI ਤੇ ਕੇਅਰ ਟੇਕਰ ਔਰਤ ਦਾ ਕਤਲ

ਗੜ੍ਹਸ਼ੰਕਰ, 25 ਸਤੰਬਰ 2025 – ਪੰਜਾਬ ਵਿਚ ਡਬਲ ਮਰਡਰ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦਰਅਸਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਬੀਤੀ ਰਾਤ ਇਕ ਐੱਨ. ਆਰ. ਆਈ. ਵਿਅਕਤੀ ਦਾ ਅਤੇ ਉਸ ਦੇ ਘਰ ਵਿੱਚ ਕੰਮ ਕਰਨ ਵਾਲੀ ਔਰਤ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ਾਂ ਕੋਲੋਂ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਲੱਗ ਰਹੀ ਹੈ।

ਮ੍ਰਿਤਕ ਐੱਨ. ਆਰ. ਆਈ. ਦੀ ਪਛਾਣ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜੋ ਕੈਨੇਡਾ ਵਿਚ ਰਹਿ ਰਿਹਾ ਹੈ ਅਤੇ ਕਰੀਬ ਤਿੰਨ ਮਹੀਨੇ ਤੋਂ ਪਿੰਡ ਆਇਆ ਹੋਇਆ ਸੀ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ (46) ਪਤਨੀ ਲਖਵਿੰਦਰ ਸਿੰਘ ਪਿੰਡ ਬਾਠ (ਨੂਰਮਹਿਲ) ਵਜੋਂ ਹੋਈ ਹੈ, ਜੋ ਸੰਤੋਖ ਸਿੰਘ ਦੇ ਘਰ ’ਚ ਕੇਅਰ ਟੇਕਰ ਵਜੋਂ ਰਹਿ ਰਹੀ ਸੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਕਤਲ ਤੇਜ਼ਧਾਰ ਹਥਿਆਰਾਂ ਦੇ ਨਾਲ ਕੀਤਾ ਗਿਆ ਹੈ।

ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਸਮੇਂ ਮਨਜੀਤ ਕੌਰ ਦੇ ਨੂਰਮਹਿਲ ਤੋਂ ਆਏ ਭਰਾ ਨੇ ਮਕਾਨ ਨੂੰ ਬਾਹਰੋਂ ਬੰਦ ਹੋਣ ’ਤੇ ਜਦੋਂ ਕੰਧ ਟੱਪ ਕੇ ਅੰਦਰ ਜਾ ਕੇ ਵੇਖਿਆ ਤਾਂ ਘਰ ਦੇ ਅੰਦਰ ਸੰਤੋਖ ਸਿੰਘ ਅਤੇ ਮਨਜੀਤ ਕੌਰ ਦੀਆਂ ਲਾਸ਼ਾਂ ਪਈਆਂ ਸਨ। ਦੋਹਾਂ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਸਪ੍ਰੀਤ ਸਿੰਘ ਡੀ. ਐੱਸ. ਪੀ. ਗੜ੍ਹਸ਼ੰਕਰ, ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਸਟ੍ਰੇਲੀਆ ਖਿਲਾਫ ਸੀਰੀਜ਼ ਲਈ ‘ਸਰਪੰਚ ਸਾਬ੍ਹ’ ਨੂੰ ਮਿਲੀ ਕਪਤਾਨੀ

ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਰਿਸ਼ਭ ਪੰਤ ਬਾਹਰ