ਡਾ. ਬਲਜੀਤ ਕੌਰ ਵਲੋਂ ਮੁਕਤਸਰ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਕੀਤੀ ਗਈ ਮੀਟਿੰਗ

  • ‘ਆਜਾਦੀ ਦੇ ਪਰਿਵਾਨੇ’ ਕਿਤਾਬ ਕੀਤੀ ਗਈ ਲੋਕ ਅਰਪਣ

ਸ੍ਰੀ ਮੁਕਤਸਰ ਸਾਹਿਬ 05 ਅਪ੍ਰੈਲ 2025 – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਨੂੰ ਨਾ ਕੇਵਲ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ ਬਲਕਿ ਇਹ ਉਹ ਧਰਤੀ ਵੀ ਹੈ ਜਿਸ ਦੇ ਪੁੱਤਰਾਂ ਨੇ ਭਾਰਤ ਮਾਤਾ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਇਸ ਮੀਟਿੰਗ ਦੌਰਾਨ ਉਨਾਂ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣ।

ਇਸ ਦੌਰਾਨ ਇੱਕ ਕਿਤਾਬ ‘ਆਜਾਦੀ ਦੇ ਪਰਵਾਨੇ’ ਰੀਲੀਜ਼ ਕੀਤੀ ਗਈ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੁਤੰਤਰਤਾ ਸੈਨਾਨੀਆਂ ਦੇ ਜੀਵਨ ਦੀ ਬਹੁਤ ਵੱਡੀ ਝਲਕ ਦਿਖਾਉਂਦੀ ਹੈ। ਇਸ ਬਾਰੇ ਬੋਲਦਿਆਂ ਉਨਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਮੁਕਤਸਰ ਦੀ ਧਰਤੀ’ ਤੇ ਆਜਾਦੀ ਲਈ ਸੰਘਰਸ਼ ਕਰਨ ਵਾਲੇ ਲੋਕਾਂ ਦੀ ਗੱਲ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਇਹ ਇੱਕ ਇਹੋ ਜਿਹਾ ਯੁੱਧ ਹੈ ਜਿਸ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਵੱਡਾ ਦਲੇਰੀ ਵਾਲਾ ਉਪਰਾਲਾ ਕੀਤਾ ਹੈ ਜੋ ਕਿ ਨਸ਼ੇ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਨਸ਼ਿਆਂ ਖਿਲਾਫ ਲੜਨਾ ਚਾਹੀਦਾ ਹੈ। ਇਹ ਪੰਜਾਬ ਸਰਕਾਰ ਦਾ ਇੱਕ ਸ਼ਲਾਘਾ ਯੋਗ ਕਦਮ ਹੈ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਪੰਜਾਬ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ 6 ਵਰਕਿੰਗ ਵੂਮੈਨ ਹੋਸਟਲ ਖੋਲਣ ਜਾ ਰਿਹਾ ਹੈ ਜਿਨਾਂ ਵਿੱਚੋਂ 3 ਮੌਹਾਲੀ, 1 ਜਲੰਧਰ, 1 ਅਮ੍ਰਿੰਤਸਰ ਅਤੇ 1 ਬਠਿੰਡਾ ਵਿੱਚ ਖੋਲੇ ਜਾ ਰਹੇ ਹਨ।

ਜਿਸ ਨੂੰ ਇੱਕ ਸਾਲ ਵਿੱਚ ਤਿਆਰ ਕਰ ਕੇ ਅਤੇ ਜੋ ਔਰਤਾਂ ਆਪਣੇ ਬੱਚੇ ਨੂੰ ਨਾਲ ਲੈ ਕੇ ਕੰਮ ਤੇ ਆਉਂਦਿਆਂ ਹਨ, ਉਨਾਂ ਦੇ ਬੱਚਿਆਂ ਦੀ ਸੰਭਾਲ ਲਈ ਖਾਸ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਪ੍ਰਧਾਨ ਸ੍ਰੀ ਨਿਰਮਲ ਸਿੰਘ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ ‘ਚੋਂ ਮਿਲੀ ਲਾਸ਼

ਰੇਲਵੇ ਸਟੇਸ਼ਨ ਰਾਜਪੁਰਾ ‘ਤੇ ਲਾਵਾਰਿਸ ਬੈਗ ‘ਚੋਂ ਛੇ ਪਿਸਟਲ ਬਰਾਮਦ