ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਕ ਪੌਦਾ ਆਪਣੇ ਬਜ਼ੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ 12 ਜੁਲਾਈ 2024 – ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਮਲੋਟ ਵਿਧਾਨ ਸਭਾ ਹਲਕੇ ਵਿਚ ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਸੋਥਾ ਤੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਪਿੰਡ ਦੇ ਲੋਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਨ ਸੁਰੱਖਿਆ ਲਈ ਹਰ ਇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਜਿਆਦਾ ਤੋਂ ਜਿਆਦਾ ਪੌਦੇ ਲਗਾਏ। ਉਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਲਕੇ ਵਿਚ 1 ਲੱਖ 10 ਹਜਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵੱਧ ਤੋਂ ਵੱਧ ਪੌਦੇ ਚੱਲ ਰਹੇ ਬਰਸਾਤੀ ਮੌਸਮ ਵਿੱਚ ਲਗਾਉਣੇ ਚਾਹੀਦੇ ਹਨ।

ਉਨ੍ਹਾਂ ਨੇ ਕਿਹਾ ਕਿ ਪਿੰਡ ਸੋਥਾ ਵਿਚ ਜਾਮਨ, ਟਾਹਲੀ, ਨਿੰਮ, ਆਂਵਲਾ ਤੋਂ ਇਲਾਵਾ ਫਲਦਾਰ ਰੁੱਖਾਂ ਦੇ ਤਕਰੀਬਨ ਇੱਕ ਹਜ਼ਾਰ ਪੌਦੇ ਮੁਹਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਵੀ ਪੌਦੇ ਲਗਾਉਣ ਅਤੇ ਟਿਊਬਵੇਲ ਤੇ ਵੀ 4-4 ਪੌਦੇ ਜਰੂਰ ਲਗਾਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜੁਰਗਾਂ ਅਤੇ ਆਪਣੀਆਂ ਧੀਆਂ ਦੇ ਨਾਂਅ ਤੇ ਇਸ ਬਰਸਾਤ ਰੁੱਤੇ ਨਵੇਂ ਪੌਦੇ ਜਰੂਰ ਲਗਾਉਣ।

ਕੈਬਨਿਟ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਵਣ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਪੌਦੇ ਲਗਾਉਣ ਲਈ ਸਬਸਿਡੀ ਵੀ ਦਿੰਦੀ ਹੈ ਅਤੇ ਇਸ ਲਈ ਕਿਸਾਨ ਜੰਗਲਾਤ ਵਿਭਾਗ ਨਾਲ ਰਾਬਤਾ ਕਰ ਸਕਦਾ ਹੈ।

ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪਿੰਡ ਸੋਥਾ ਦੀਆਂ ਗਲੀਆਂ ਬਨਾਉਣ ਲਈ 29.27 ਲੱਖ ਰੁਪਏ ਦੇ ਕੰਮ ਸ਼ੁਰੂ ਕਰਨ ਲਈ ਨੀਂਹ ਪੱਥਰ ਵੀ ਰੱਖੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ ਚੇਅਰਮੈਨ, ਸ੍ਰੀ ਮਨਜਿੰਦਰ ਸਿੰਘ ਕਾਕਾ ਉੜਾਂਗ, ਸ੍ਰੀ ਭੁਪਿੰਦਰ ਸਿੰਘ ਰਾਮ ਨਗਰ ਸਾਉਂਕੇ, ਵਨ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ, ਮਨਜੋਤ ਸਿੰਘ ਸੋਢੀ ਬੀ.ਡੀ.ਪੀ.ਓ, ਲਾਭ ਸਿੰਘ ਬਲਾਕ ਪ੍ਰਧਾਨ, ਬਲਜੀਤ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਜੀਤਾ ਸਿੰਘ, ਸਿ਼ਵਰਾਜ ਸਿੰਘ ਬਰਾੜ, ਅਮਰ ਸਿੰਘ ਬਰਾੜ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ IAS ਅਧਿਕਾਰੀ ਕਰਨੈਲ ਸਿੰਘ ਦਾ ਅਸਤੀਫਾ ਮਨਜ਼ੂਰ: 3 ਮਹੀਨੇ ਪਹਿਲਾਂ VRS ਲਈ ਕੀਤਾ ਸੀ ਅਪਲਾਈ

ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਨੇ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ਬੂਟਾ