ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਪਤਨੀ ਡਾ. ਸਿੱਧੂ ਨੂੰ ਹੋਇਆ ਕੈਂਸਰ, ਖੁਦ ਦਿੱਤੀ ਜਾਣਕਾਰੀ

ਚੰਡੀਗੜ੍ਹ, 22 ਮਾਰਚ 2023 – ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕੈਂਸਰ ਦੀ ਬਿਮਾਰੀ ਹੈ। ਇਸ ਬਾਰੇ ਖੁਦ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕੇ ਉਹਨਾਂ ਦਾ ਕੈਂਸਰ ਦੂਜੀ ਸਟੇਜ ‘ਤੇ ਪਹੁੰਚ ਚੁੱਕਿਆ ਹੈ। ਇਸ ਬਾਰੇ ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ ਕਿਉਂਕਿ ਇਹ ਪ੍ਰਮਾਤਮਾ ਦੀ ਮਰਜ਼ੀ ਅਨੁਸਾਰ ਹੈ।

ਉਹਨਾਂ ਲਿਖਿਆ ਹੈ ਕਿ ਉਹ (ਨਵਜੋਤ ਸਿੱਧੂ) ਉਸ ਅਪਰਾਧ ਲਈ ਜੇਲ੍ਹ ਵਿਚ ਹਨ ਜੋ ਉਹਨਾਂ ਨੇ ਕੀਤਾ ਹੀ ਨਹੀਂ।ਹਰ ਦਿਨ ਤੁਹਾਡੀ ਉਡੀਕ ਕਰਦੀ ਹਾਂ, ਤੁਹਾਡੇ ਨਾਲੋਂ ਵੱਧ ਪੀੜਾ ਝੱਲ ਰਹੀ ਹਾਂ। ਤੁਹਾਡੀ ਉਡੀਕ ਕਰ‌ਦਿਆਂ ਵੇਖ ਰਹੀ ਹਾਂ ਕਿ ਤੁਹਾਨੂੰ ਵਾਰ ਵਾਰ ਇਨਸਾਫ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੱਚ ਬਹੁਤ ਤਾਕਤਵਰ ਹੁੰਦਾ ਹੈ, ਤੁਹਾਡਾ ਵਾਰ ਵਾਰ ਇਮਤਿਹਾਨ ਲਿਆ ਜਾਂਦਾ ਹੈ। ਹੁਣ ਤੁਹਾਡੀ ਉਡੀਕ ਨਹੀਂ ਕਰ ਸਕਦੀ ਕਿਉਂਕਿ ਸਟੇਜ 2 ਦਾ ਕੈਂਸਰ ਹੈ। ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਦਾ ਪੀ ਜੀ ਆਈ ਵਿਚ ਇਲਾਜ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕੇ ਇਸ ਵੇਲੇ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਜੇਲ੍ਹ ‘ਚ ਬੰਦ ਹੈ ਅਤੇ ਰੋਡ ਰੇਜ ਮਾਮਲੇ ‘ਚ 1 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਉਮੀਦ ਹੈ ਕੇ ਉਹ ਅਪ੍ਰੈਲ ਮਹੀਨੇ ‘ਚ ਸਜ਼ਾ ਪੂਰੀ ਕਰਕੇ ਬਾਹਰ ਆ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

ਵਿਦਿਆਰਥਣ ਨੂੰ ਸ਼ਾਂਤਮਈ ਮਾਹੌਲ ਨਾ ਦੇਣ ‘ਤੇ ਪੀਜੀ ‘ਤੇ ਲੱਗਿਆ 25 ਹਜ਼ਾਰ ਦਾ ਜੁਰਮਾਨਾ