ਚੰਡੀਗੜ੍ਹ, 16 ਮਾਰਚ 2022 – ਨਵੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਜਿਸ ਦੇ ਲਈ ਕੱਲ੍ਹ 17 ਮਾਰਚ ਨੂੰ ਸੈਸ਼ਨ ਤੋਂ ਪਹਿਲਾਂ ਅੱਜ 16 ਮਾਰਚ ਨੂੰ ਹੀ ਪ੍ਰੋਟੈਮ ਸਪੀਕਰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਨਵੀਂ ਸਰਕਾਰ ਵੱਲੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਵਜੋਂ ਚੁਣਿਆ ਗਿਆ ਹੈ।
ਵਿਧਾਨ ਸਭਾ ਦਾ ਸੈਸ਼ਨ 3 ਦਿਨ ਦਾ ਹੋਏਗਾ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ 17, 21 ਅਤੇ 22 ਮਾਰਚ ਨੂੰ ਬੁਲਾਇਆ ਗਿਆ ਹੈ।