ਅੰਮ੍ਰਿਤਸਰ, 16 ਅਕਤੂਬਰ 2022 – ਪਾਕਿਸਤਾਨ ‘ਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ ‘ਤੇ ਲਗਾਤਾਰ ਡਰੋਨ ਭੇਜ ਰਹੇ ਹਨ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਵੱਲੋਂ ਭੇਜੇ ਗਏ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਇੱਕ ਪੈਕੇਟ ਬਰਾਮਦ ਕੀਤਾ ਹੈ। ਜਿਸ ਨੂੰ ਚੰਗੀ ਤਰ੍ਹਾਂ ਟੇਪ ਨਾਲ ਲਪੇਟਿਆ ਹੋਇਆ ਸੀ। ਪਰ ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਇੱਕ ਇੱਟ ਨਿਕਲੀ।
ਫਿਰੋਜ਼ਪੁਰ ਸੈਕਟਰ ‘ਚ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਪੈਕਟ ਬਰਾਮਦ ਕੀਤਾ ਗਿਆ ਹੈ। ਜਦੋਂ ਪੈਕਟ ਖੋਲ੍ਹਿਆ ਗਿਆ ਤਾਂ ਉਸ ਵਿੱਚ ਇੱਕ ਇੱਟ ਸੀ। ਬੀਐਸਐਫ ਜਵਾਨਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਤਸਕਰ ਜਵਾਨਾਂ ਦਾ ਧਿਆਨ ਭਟਕਾਉਣ ਲਈ ਕੋਝੀਆਂ ਚਾਲਾਂ ਦੀ ਵਰਤੋਂ ਕਰ ਰਹੇ ਹਨ। ਇੱਟ ਨੂੰ ਨੀਲੇ ਲਿਫਾਫੇ ਨਾਲ ਚੰਗੀ ਤਰ੍ਹਾਂ ਲਪੇਟਿਆ ਗਿਆ ਸੀ ਅਤੇ ਇਸ ‘ਤੇ ਟੇਪ ਕੀਤੀ ਗਈ ਸੀ। ਹੁੱਕ ਨੂੰ ਇਸ ਤਰ੍ਹਾਂ ਬਣਾਇਆ ਗਿਆ ਸੀ ਕਿ ਡਰੋਨ ਆਸਾਨੀ ਨਾਲ ਇਸ ਨੂੰ ਸੁੱਟ ਸਕੇ। ਅਧਿਕਾਰੀਆਂ ਦਾ ਮੰਨਣਾ ਹੈ ਕਿ ਸੁਰੱਖਿਆ ਟਿਕਾਣੇ ਦਾ ਪਤਾ ਲਗਾਉਣ ਲਈ ਪਾਕਿਸਤਾਨੀ ਸਮੱਗਲਰਾਂ ਦੀ ਛਾਪੇਮਾਰੀ ਦਾ ਇਹ ਤਰੀਕਾ ਹੈ।
ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਲਗਾਤਾਰ ਡਰੋਨ ਭੇਜ ਰਹੇ ਹਨ। ਸ਼ੁੱਕਰਵਾਰ ਸਵੇਰੇ 4.30 ਵਜੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ 70 ਰਾਉਂਡ ਫਾਇਰ ਕੀਤੇ। ਤਿੰਨ ਰੌਸ਼ਨੀ ਬੰਬ ਵੀ ਸੁੱਟੇ ਗਏ। ਜਿਸ ਤੋਂ ਬਾਅਦ ਫੌਜੀ ਡਰੋਨ ਨੂੰ ਡੇਗਣ ‘ਚ ਸਫਲ ਰਹੇ।