ਗੁਰਦਾਸਪੁਰ, 9 ਫਰਵਰੀ 2022 – ਇੱਕ ਵਾਰ ਫਿਰ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਵਰਤੋਂ ਕਰਕੇ ਪੰਜਾਬ ਦੇ ਗੁਰਦਾਸਪੁਰ ਖੇਤਰ ਵਿੱਚ ਦੋ ਸ਼ੱਕੀ ਪੇਟੀਆਂ ਨੂੰ ਭਾਰਤੀ ਸਰਹੱਦ ਦੇ ਅੰਦਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਬੀ.ਐਸ.ਐਫ. ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ.ਐਸ.ਐਫ. ਦੀ 73 ਬਟਾਲੀਅਨ ਦੀ ਬੀ.ਓ.ਪੀ ਪੰਜਗਰਾਈਆਂ ‘ਤੇ ਤਾਇਨਾਤ ਜਵਾਨਾਂ ਵਲੋਂ ਪਾਕਿਸਤਾਨ ਵਾਲੀ ਸਾਈਡ ਤੋਂ ਸੁੱਟੀ ਵਿਸਫੋਟਕ ਸਮੱਗਰੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ I
ਗੁਰਦਾਸਪੁਰ ਖੇਤਰ ਵਿੱਚ ਦੋ ਸ਼ੱਕੀ ਪੇਟੀਆਂ ਨੂੰ ਭਾਰਤੀ ਸਰਹੱਦ ਦੇ ਅੰਦਰ ਸੁੱਟਿਆ ਗਿਆ, ਮਾਮਲੇ ਦੀ ਸੂਚਨਾ ਮਿਲਦਿਆਂ ਹੀ ਬੀ.ਐਸ.ਐਫ ਦੇ ਜਵਾਨ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬੀ.ਐੱਸ.ਐੱਫ. ਤੇ ਐਸ. ਟੀ. ਐਫ. ਦੀਆਂ ਟੀਮਾਂ ਵਲੋਂ ਸਾਂਝੇ ਤੋਰ ‘ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉੱਥੇ ਹੀ ਵਿਸਫੋਟਕ ਸਮੱਗਰੀ ਮਿਲਣ ਤੋਂ ਬਾਅਦ ਬੰਬ ਡਿਸਪੋਜ਼ਲ ਦਸਤਾ ਮੌਕੇ ‘ਤੇ ਪਹੁੰਚਿਆ ਹੋਇਆ ਹੈ ਅਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਇਸ ਸ਼ੱਕੀ ਬਕਸੇ ਦੀ ਜਾਂਚ ਕੀਤੀ ਜਾ ਰਹੀ ਹੈ।