ਆਟੋ ਡਰਾਈਵਰ ਨੇ ਨਰਸ ਦਾ ਗਲਾ ਘੁੱਟ ਕੇ ਕੀਤਾ ਕ+ਤਲ, ਫੇਰ ਲਾ+ਸ਼ ਨਾਲ ਹੀ ਦੋ ਵਾਰ ਕੀਤਾ ਰੇ+ਪ

ਜਲੰਧਰ, 21 ਜਨਵਰੀ 2024 – ਜਲੰਧਰ ‘ਚ ਇਕ ਆਟੋ ਡਰਾਈਵਰ ਵੱਲੋਂ ਨਰਸ ਦਾ ਕਤਲ ਕਰਕੇ ਉਸ ਦੀ ਲਾਸ਼ ਨਾਲ ਦੋ ਵਾਰ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਹਾਲਤ ਵਿੱਚ ਲੜਕੀ ਨਾਲ ਬਲਾਤਕਾਰ ਕਰਨਾ ਚਾਹੁੰਦਾ ਸੀ। ਪਰ ਲੜਕੀ ਉਸ ਨੂੰ ਧੱਕਾ ਦੇ ਕੇ ਭੱਜ ਗਈ। ਉਸ ਨੇ ਲੜਕੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ। ਫੇਰ ਉਸ ਦਾ ਗਲਾ ਘੁੱਟ ਕੇ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨਾਲ ਸਰੀਰਕ ਸਬੰਧ ਬਣਾਏ।

ਇਸ ਤੋਂ ਬਾਅਦ ਉਸ ਨੇ ਲਾਸ਼ ਨਾਲ ਰੇਪ ਕੀਤਾ ਅਤੇ ਉਹ ਲਾਸ਼ ਨੂੰ ਨਹਿਰ ਕਿਨਾਰੇ ਸੁੱਟ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਦੁਬਾਰਾ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਮਨ ਹੋਇਆ ਤਾਂ ਉਹ ਦੁਬਾਰਾ ਫੇਰ ਸਬੰਧ ਬਣਾਉਣ ਲਈ ਲਾਸ਼ ਕੋਲ ਗਿਆ। ਜਿਸ ਤੋਂ ਬਾਅਦ ਉਸ ਨੇ ਦੁਬਾਰਾ ਲਾਸ਼ ਨਾਲ ਬਲਾਤਕਾਰ ਕੀਤਾ ਅਤੇ ਫੇਰ ਲਾਸ਼ ਨੂੰ ਉੱਥੇ ਹੀ ਛੱਡ ਕੇ ਭੱਜ ਗਿਆ।

ਕਰਤਾਰਪੁਰ ਦੇ ਡੀਐਸਪੀ ਸੁਰਿੰਦਰ ਸਿੰਘ ਧੋਗੜੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਿੰਸ, ਵਾਸੀ ਮਾਡਲ ਟਾਊਨ, ਰਾਜਪੁਰ ਮੁਹੱਲਾ ਵਜੋਂ ਹੋਈ ਹੈ। 25 ਦਸੰਬਰ ਨੂੰ ਕ੍ਰਿਸਮਿਸ ਵਾਲੇ ਦਿਨ ਲੜਕੀ ਖਾਂਬਰਾ ਚਰਚ ਆਈ ਸੀ। ਸ਼ਾਮ ਨੂੰ ਉਸ ਨੇ ਚਰਚ ਦੇ ਬਾਹਰੋਂ ਆਟੋ ਲਿਆ। ਆਟੋ ਚਾਲਕ ਪ੍ਰਿੰਸ ਸ਼ਰਾਬ ਦੇ ਨਸ਼ੇ ਵਿੱਚ ਸੀ। ਉਹ ਉਸ ਨੂੰ ਲਾਂਬੜਾ ਦੇ ਪਿੰਡ ਤਰੜ ਵਿੱਚ ਨਹਿਰ ਦੇ ਕੰਢੇ ਲੈ ਗਿਆ।

ਪ੍ਰਿੰਸ ਨੇ ਇੱਥੇ ਲੜਕੀ ‘ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਕੁੜੀ ਪ੍ਰਿੰਸ ਨੂੰ ਧੱਕਾ ਦੇ ਕੇ ਭੱਜ ਗਈ। ਇਸ ਤੋਂ ਬਾਅਦ ਪ੍ਰਿੰਸ ਨੇ ਲੜਕੀ ਦਾ ਪਿੱਛਾ ਕਰਕੇ ਕੁਝ ਦੂਰ ਜਾ ਕੇ ਕੁੜੀ ਨੂੰ ਫੜ ਲਿਆ। ਗੁੱਸੇ ਵਿੱਚ ਆਏ ਰਾਜਕੁਮਾਰ ਨੇ ਉਸਦਾ ਗਲਾ ਘੁੱਟ ਦਿੱਤਾ। ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਪ੍ਰਿੰਸ ਨੇ ਲੜਕੀ ਦੀ ਲਾਸ਼ ਨਾਲ ਬਲਾਤਕਾਰ ਕੀਤਾ। ਡਰ ਦੇ ਮਾਰੇ ਉਸ ਨੇ ਲਾਸ਼ ਨੂੰ ਨਹਿਰ ਦੇ ਕੰਢੇ ਸੁੱਟ ਦਿੱਤਾ ਅਤੇ ਭੱਜ ਗਿਆ।

ਪੁੱਛ-ਗਿੱਛ ਦੌਰਾਨ ਪ੍ਰਿੰਸ ਨੇ ਦੱਸਿਆ ਕਿ ਕੁਝ ਦੂਰ ਜਾ ਕੇ ਉਸ ਦਾ ਦੁਬਾਰਾ ਲੜਕੀ ਦੀ ਲਾਸ਼ ਨਾਲ ਬਲਾਤਕਾਰ ਕਰਨ ਦਾ ਮਨ ਕੀਤਾ ਅਤੇ ਉਸ ਨੇ ਦੁਬਾਰਾ ਲਾਸ਼ ਕੋਲ ਜਾ ਕੇ ਸੈਕਸ ਕੀਤਾ ਅਤੇ ਭੱਜ ਗਿਆ।

26 ਦਸੰਬਰ ਦੀ ਸਵੇਰ ਨੂੰ ਤਰੜ ਪਿੰਡ ਦੇ ਸਰਪੰਚ ਨੇ ਲਾਂਬੜਾ ਪੁਲੀਸ ਨੂੰ ਲੜਕੀ ਦੀ ਲਾਸ਼ ਮਿਲਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ ਅਤੇ ਬਲਾਤਕਾਰ ਕੀਤਾ ਗਿਆ ਸੀ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਜਾਂਚ ਕਰਦੇ ਹੋਏ ਆਟੋ ਚਾਲਕ ਪ੍ਰਿੰਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।

ਡੀਐਸਪੀ ਸੁਰਿੰਦਰ ਨੇ ਦੱਸਿਆ ਕਿ ਲੜਕੀ ਗੁਰਦਾਸਪੁਰ ਦੇ ਕੋਟਲੀ ਇਲਾਕੇ ਦੀ ਰਹਿਣ ਵਾਲੀ ਸੀ। ਪਰਿਵਾਰ ਮੁਤਾਬਕ ਉਹ ਨਰਸ ਦਾ ਕੰਮ ਕਰਦੀ ਸੀ। ਪੁਲੀਸ ਨੂੰ ਲੜਕੀ ਦੇ ਮੋਬਾਈਲ ਵਿੱਚੋਂ ਕੁਝ ਸ਼ੱਕੀ ਨੰਬਰ ਵੀ ਮਿਲੇ ਹਨ, ਜੋ ਵਿਦੇਸ਼ੀ ਸਨ। ਜਦੋਂ ਜਾਂਚ ਕੀਤੀ ਗਈ ਤਾਂ ਉਨ੍ਹਾਂ ਨੰਬਰਾਂ ਦਾ ਕਤਲ ਨਾਲ ਕੋਈ ਸਬੰਧ ਨਹੀਂ ਪਾਇਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਐਨਕਾਊਂਟਰ, ਲਾਰੈਂਸ ਗੈਂਗ ਦੇ 2 ਗੈਂਗਸਟਰ ਗ੍ਰਿਫਤਾਰ

ਰਾਮ ਦੇ ਕੇਸਰੀ ਰੰਗ ‘ਚ ਗਏ ਰੰਗੇ ਪੰਜਾਬ, ਹਰਿਆਣਾ ਅਤੇ ਹਿਮਾਚਲ, ਅੱਜ ਕੱਢੀਆਂ ਜਾਣਗੀਆਂ ਸੋਭਾ ਯਾਤਰਾਵਾਂ