ED ਨੇ ਬਰਖਾਸਤ CIA ਇੰਸਪੈਕਟਰ ਖ਼ਿਲਾਫ਼ ਕੀਤੀ ਕਾਰਵਾਈ: 1.32 ਕਰੋੜ ਦੀ ਜਾਇਦਾਦ ਕੀਤੀ ਕੁਰਕ

  • ਈਡੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਕੀਤੀ ਕਾਰਵਾਈ

ਅੰਮ੍ਰਿਤਸਰ, 9 ਜੂਨ 2023 – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ, ਜਿਸ ਨੂੰ 2017 ਵਿੱਚ ਬਰਖਾਸਤ ਕੀਤਾ ਗਿਆ ਸੀ। ਈਡੀ ਨੇ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ 1.32 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਇਹ ਕਾਰਵਾਈ ਕੀਤੀ ਹੈ।

ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਜਾਂਚ ਦੌਰਾਨ ਅੰਮ੍ਰਿਤਸਰ ਜ਼ਿਲੇ ਦੇ ਛੇਹਰਟਾ ਵਿਖੇ 32.42 ਲੱਖ ਰੁਪਏ ਦੇ ਮਕਾਨ ਅਤੇ ਫਿਕਸਡ ਡਿਪਾਜ਼ਿਟ (ਐੱਫ.ਡੀ.) ਦੀ ਕੁਰਕੀ ਲਈ ਐਂਟੀ ਮਨੀ ਲਾਂਡਰਿੰਗ ਐਕਟ ਦੇ ਤਹਿਤ ਹੁਕਮ ਜਾਰੀ ਕੀਤਾ ਗਿਆ ਹੈ। ਘਰ ਦੀ ਬਾਜ਼ਾਰੀ ਕੀਮਤ ਇੱਕ ਕਰੋੜ ਰੁਪਏ ਤੋਂ ਵੱਧ ਹੈ।

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਇੰਦਰਜੀਤ ਖ਼ਿਲਾਫ਼ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਇਸ ਵਿੱਚ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਈਡੀ ਨੇ ਦੱਸਿਆ ਕਿ ਇੰਦਰਜੀਤ ਸਿੰਘ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ‘ਚ ਤਸਕਰ ਦੇ ਪਰਿਵਾਰ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਤਸਕਰ ਨੂੰ ਜ਼ਮਾਨਤ ਦਿਵਾਉਣ ਵਿਚ ਮਦਦ ਕਰਨ ਦੇ ਬਦਲੇ ਇੰਦਰਜੀਤ ਨੇ ਛੇਹਰਟਾ ਇਲਾਕੇ ਵਿਚ ਆਪਣੇ ਇਕ ਰਿਸ਼ਤੇਦਾਰ ਦੇ ਨਾਂ ‘ਤੇ ਮਕਾਨ ਲੈ ਲਿਆ ਸੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨੇ ਵੀ ਤਸਕਰ ਅਤੇ ਉਸਦੇ ਪਰਿਵਾਰ ਦੇ ਖਿਲਾਫ ਇੱਕ ਹੋਰ ਕੇਸ ਦੀ ਪੈਰਵੀ ਨਾ ਕਰਨ ਬਦਲੇ 39 ਲੱਖ ਰੁਪਏ ਦੀ ਨਜਾਇਜ਼ ਰਿਸ਼ਵਤ ਲਈ ਸੀ। ਈਡੀ ਨੇ ਕਿਹਾ ਕਿ ਇੰਦਰਜੀਤ ਸਿੰਘ ਨੇ ਨਿਰਧਾਰਤ ਅਪਰਾਧ ਦੇ ਨਤੀਜੇ ਵਜੋਂ ਕੁਰਕ ਕੀਤੀਆਂ ਅਚੱਲ ਜਾਇਦਾਦਾਂ ਸਿੱਧੇ ਤੌਰ ‘ਤੇ ਹਾਸਲ ਕੀਤੀਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

ਵਿਦਿਆਰਥੀਆਂ ਦੀ ਡਿਪੋਰਟੇਸ਼ਨ ਦਾ ਮਾਮਲਾ ਕੈਨੇਡੀਅਨ ਪਾਰਲੀਮੈਂਟ ਤੱਕ ਪਹੁੰਚਿਆ, ਸੱਤਾ ਤੇ ਵਿਰਧੀ ਧਿਰ ਦੇ ਆਗੂ ਆਏ ਵਿਦਿਆਰਥੀਆਂ ਦੀ ਹਮਾਇਤ ‘ਚ