ਭਾਰਤ ਪੇਪਰਜ਼ ਲਿਮਟਿਡ ‘ਤੇ ED ਦਾ ਛਾਪਾ, 200 ਕਰੋੜ ਦੇ ਬੈਂਕ ਫਰਾਡ ਦਾ ਹੈ ਮਾਮਲਾ

  • ਸੀਬੀਆਈ ਦੋ ਸਾਬਕਾ ਡਾਇਰੈਕਟਰਾਂ ਨੂੰ ਕਰ ਚੁੱਕੀ ਹੈ ਗ੍ਰਿਫ਼ਤਾਰ

ਲੁਧਿਆਣਾ, 31 ਜਨਵਰੀ 2024 – ਈਡੀ ਦੀ ਟੀਮ ਨੇ ਅੱਜ ਲੁਧਿਆਣਾ ‘ਚ ਭਾਰਤ ਪੇਪਰਜ਼ ਲਿਮਟਿਡ ‘ਤੇ ਛਾਪਾ ਮਾਰਿਆ ਹੈ। ਪੇਪਰਜ਼ ਲਿਮਟਿਡ ਵੱਲੋਂ ਬੈਂਕਾਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਜੰਮੂ-ਕਸ਼ਮੀਰ, ਪੰਜਾਬ ਅਤੇ ਯੂਪੀ ‘ਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।

ਸਤੰਬਰ 2006 ਵਿੱਚ, ਭਾਰਤ ਪੇਪਰਜ਼ ਲਿਮਿਟੇਡ (BPL) ਨੇ ਜੰਮੂ ਅਤੇ ਲੁਧਿਆਣਾ ਵਿੱਚ ਪੇਪਰ ਬੋਰਡ ਪੈਕੇਜਿੰਗ ਉਦਯੋਗ ਦੀ ਸ਼ੁਰੂਆਤ ਕੀਤੀ। ਕੰਪਨੀ ‘ਤੇ ਦੋਸ਼ ਹੈ ਕਿ ਇਸ ਦੇ ਡਾਇਰੈਕਟਰਾਂ ਨੇ ਕਈ ਬੈਂਕਾਂ ਨਾਲ ਕਰੀਬ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਭਾਰਤ ਪੇਪਰਜ਼ ਲਿਮਟਿਡ ਦੇ ਡਾਇਰੈਕਟਰ ਰਜਿੰਦਰ ਕੁਮਾਰ, ਪ੍ਰਵੀਨ ਕੁਮਾਰ, ਬਲਜਿੰਦਰ ਸਿੰਘ, ਅਨਿਲ ਕੁਮਾਰ ਅਤੇ ਅਨਿਲ ਕਸ਼ਯਪ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

11 ਨਵੰਬਰ, 2022 ਨੂੰ, ਭਾਰਤ ਪੇਪਰਜ਼ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰਾਂ, ਪ੍ਰਵੀਨ ਅਗਰਵਾਲ ਅਤੇ ਅਨਿਲ ਕੁਮਾਰ ਨੂੰ ਸੀਬੀਆਈ ਨੇ ਕਠੂਆ, ਜੰਮੂ ਤੋਂ ਬੈਂਕ ਗਬਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ‘ਤੇ ਐਸਬੀਆਈ ਬੈਂਕ ਦੀ ਲੁਧਿਆਣਾ ਸ਼ਾਖਾ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 87.88 ਕਰੋੜ ਰੁਪਏ ਦਾ ਕਰਜ਼ਾ ਘੁਟਾਲਾ ਕਰਨ ਦਾ ਦੋਸ਼ ਸੀ। ਸੀਬੀਆਈ ਨੇ ਇਸ ਮਾਮਲੇ ਦੇ ਆਧਾਰ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।

ਸੀਬੀਆਈ ਅਧਿਕਾਰੀਆਂ ਅਨੁਸਾਰ, ਸਟੇਟ ਬੈਂਕ ਆਫ਼ ਲੁਧਿਆਣਾ ਬ੍ਰਾਂਚ ਦੀ ਸ਼ਿਕਾਇਤ ‘ਤੇ ਸਾਲ 2020 ‘ਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ।

ਮੰਦੀ ਕਾਰਨ ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਬੰਦ ਹੋ ਗਿਆ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਸੀ। ਸਾਲ 2006 ਵਿੱਚ ਕੰਪਨੀ ਨੇ ਪਹਿਲੇ ਪੜਾਅ ਵਿੱਚ ਲਗਭਗ 200 ਕਰੋੜ ਰੁਪਏ ਅਤੇ ਦੂਜੇ ਪੜਾਅ ਵਿੱਚ 200 ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ ਪਰ ਦੋ ਸਾਲਾਂ ਦੇ ਅੰਦਰ ਹੀ ਕੰਪਨੀ ਨੇ ਕਠੂਆ ਸਥਿਤ ਯੂਨਿਟ ਨੂੰ ਬੰਦ ਕਰ ਦਿੱਤਾ।

ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਕੰਪਨੀ ਦੀ ਸਾਂਬਾ ਦੇ ਉਦਯੋਗਿਕ ਖੇਤਰ ਵਿੱਚ ਵੀ ਇਕ ਯੂਨਿਟ ਹੈ। ਬੈਂਕ ਦਾ ਦੋਸ਼ ਸੀ ਕਿ ਇਹ ਧੋਖਾਧੜੀ ਐਸਬੀਆਈ ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ 87.88 ਕਰੋੜ ਰੁਪਏ ਦਾ ਕਰਜ਼ਾ ਵਿਆਜ ਸਮੇਤ ਕਰੀਬ 121.13 ਕਰੋੜ ਰੁਪਏ ਦਾ ਹੋ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ਨੇ ਇਮੀਗ੍ਰੇਸ਼ਨ ਨਿਯਮਾਂ ‘ਚ ਕੀਤਾ ਬਦਲਾਅ

2 ਨੌਜਵਾਨਾਂ ਨੇ ਨਹਿਰ ‘ਚ ਮਾਰੀ ਛਾਲ, ਬਾਜ਼ਾਰ ਤੋਂ ਖਰੀਦਣ ਜਾ ਰਹੇ ਸੀ ਕੱਪੜੇ, ਪਰਿਵਾਰ ‘ਚ ਸੀ ਵਿਆਹ