- ਪਾਸਟਰ ਬਲਜਿੰਦਰ ਅਤੇ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਮਾਰੇ ਗਏ ਛਾਪੇ
- ਜਲੰਧਰ, ਕਪੂਰਥਲਾ, ਮੋਹਾਲੀ ਅਤੇ ਅੰਮ੍ਰਿਤਸਰ ‘ਚ ਕੀਤੀ ਗਈ ਛਾਪੇਮਾਰੀ
ਚੰਡੀਗੜ੍ਹ, 31 ਜਨਵਰੀ 2023 – ਪੰਜਾਬ ‘ਚ ਚਰਚ ਦੇ ਪਾਸਟਰਾਂ ਦੇ ਘਰਾਂ ‘ਤੇ ਇਨਕਮ ਟੈਕਸ ਵੱਲੋਂ ਛਾਪੇ-ਮਾਰੀ ਕੀਤੀ ਗਈ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਉਹਨਾਂ ਦੇ ਹੋਰ ਠਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ ਹੈ। ਇਸ ਨਾਲ ਰੇਡ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਤਾਜਪੁਰ ਸਥਿਤ ਪ੍ਰੋ: ਬਜਿੰਦਰ ਸਿੰਘ ਅਤੇ ਪ੍ਰੋ: ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰਾਂ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਜਿੰਦਰ ਦੇ ਮੁਹਾਲੀ ਸਥਿਤ ਘਰ ਅਤੇ ਅੰਮ੍ਰਿਤਸਰ ਵਿੱਚ ਚਰਚ ਦੇ ਪਾਸਟਰਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਅੰਦਰ-ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਬਾਹਰ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ।