ਹਾਦਸੇ ਵਾਲੇ ਬੱਦੋਵਾਲ ਸਕੂਲ ਪਹੁੰਚੇ ਸਿੱਖਿਆ ਮੰਤਰੀ: ਬੈਂਸ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਫਟ ਹੋਏ ਵਿਦਿਆਰਥੀਆਂ ਨਾਲ ਵੀ ਕੀਤੀ ਮੁਲਾਕਾਤ

  • ਸਕੂਲ ਹਾਦਸੇ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ
  • ਮ੍ਰਿਤਕ ਅਧਿਆਪਕਾ ਰਵਿੰਦਰ ਕੌਰ ਦੇ ਘਰ ਵੀ ਜਾ ਕੇ ਪਰਿਵਾਰ ਨਾਲ ਹਮਦਰਦੀ ਕੀਤੀ ਪ੍ਰਗਟ

ਲੁਧਿਆਣਾ, 31 ਅਗਸਤ 2023 – ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜ਼ਿਲ੍ਹਾ ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਮੁਆਇਨਾ ਕਰਨ ਪਹੁੰਚੇ। ਬੈਂਸ ਨੇ ਹਾਦਸੇ ਵਿੱਚ ਮਰਨ ਵਾਲੀ ਮਹਿਲਾ ਅਧਿਆਪਕਾ ਰਵਿੰਦਰ ਕੌਰ ਦੇ ਘਰ ਵੀ ਜਾ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਮੰਤਰੀ ਬੈਂਸ ਨੇ ਸਰਕਾਰੀ ਐਮੀਨੈਂਸ ਸਕੂਲ ਬੱਦੋਵਾਲ ਵਿਖੇ ਵਾਪਰੇ ਹਾਦਸੇ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਬੈਂਸ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਹਾਜ਼ਰ ਸੀ। ਉਨ੍ਹਾਂ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਬੈਂਸ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਫਟ ਹੋਏ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।

ਬੈਂਸ ਨੇ ਕਿਹਾ ਕਿ ਅਧਿਆਪਕਾ ਰਵਿੰਦਰ ਕੌਰ ਦੇ ਦੇਹਾਂਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹੀ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਲਾਪਰਵਾਹੀ ਵਰਤਣ ਵਾਲੇ ਠੇਕੇਦਾਰ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ। ਅਧਿਕਾਰੀਆਂ ਨੂੰ ਇਸ ਮਾਮਲੇ ‘ਚ ਜਲਦ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਕਮਰਿਆਂ, ਬਾਥਰੂਮਾਂ ਅਤੇ ਛੱਤਾਂ ਆਦਿ ਦੀਆਂ ਚਾਰਦੀਵਾਰੀਆਂ ਦਾ ਕੰਮ ਚੱਲ ਰਿਹਾ ਹੈ। ਇਹ ਕੰਮ ਕਰੀਬ 800 ਤੋਂ 900 ਕਰੋੜ ਰੁਪਏ ਦੇ ਬਜਟ ਵਿੱਚ ਕੀਤਾ ਜਾ ਰਿਹਾ ਹੈ। ਬੱਦੋਵਾਲ ਵਿੱਚ ਵਾਪਰੇ ਇਸ ਹਾਦਸੇ ਤੋਂ ਬਾਅਦ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜਿਨ੍ਹਾਂ ਸਕੂਲਾਂ ਵਿੱਚ ਮੁਰੰਮਤ ਜਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ, ਉੱਥੇ ਸੁਰੱਖਿਆ ਮਾਪਦੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਬੱਦੋਵਾਲ ਸਰਕਾਰੀ ਐਮੀਨੈਂਸ ਸਕੂਲ ਮੁੱਖ ਸੜਕ ’ਤੇ ਬਣਿਆ ਹੋਇਆ ਹੈ, ਜਿਸ ਨੂੰ ਸਰਵੋਤਮ ਸਕੂਲ ਬਣਾਉਣ ਲਈ ਸਰਕਾਰ ਵੱਲੋਂ ਡੇਢ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਿੱਖਿਆ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਬੱਦੋਵਾਲ ਦੇ ਸਰਕਾਰੀ ਸਕੂਲ ਹਾਦਸੇ ‘ਤੇ ਸਿਆਸਤ ਕਰ ਰਹੀਆਂ ਸਿਆਸੀ ਪਾਰਟੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਨ੍ਹਾਂ ਸਾਲਾਂ ਦੌਰਾਨ ਸਕੂਲਾਂ ਲਈ ਕੋਈ ਕੰਮ ਨਹੀਂ ਕੀਤਾ। ਅੱਜ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲਾਂ ਦੀ ਬਿਹਤਰ ਉਸਾਰੀ ਕੀਤੀ ਜਾ ਰਹੀ ਹੈ ਤਾਂ ਕੁਝ ਆਗੂ ਇਸ ਵਿੱਚ ਵੀ ਸਿਆਸੀ ਰੋਟੀਆਂ ਸੇਕ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ

ਹੁਣ ਟਵਿੱਟਰ ‘ਤੇ ਕੀਤੀ ਜਾ ਸਕੇਗੀ ਆਡੀਓ ਅਤੇ ਵੀਡੀਓ ਕਾਲ, ਐਲੋਨ ਮਸਕ ਦਾ ਵੱਡਾ ਐਲਾਨ