ਲੁਧਿਆਣਾ, 25 ਮਈ 2022 – ਪੰਜਾਬ ਦੇ ਲੁਧਿਆਣਾ ਦੇ ਜੀਟੀਬੀ ਨਗਰ ਵਿੱਚ ਬੁੱਧਵਾਰ ਸਵੇਰੇ ਇੱਕ ਬਜ਼ੁਰਗ ਜੋੜੇ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ ਸ਼ੁਸ਼ਪਿੰਦਰਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਜਾਇਜ਼ਾ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਜੀ.ਟੀ.ਬੀ ਨਗਰ ਸਥਿਤ ਇੱਕ ਘਰ ਵਿੱਚ ਬਜ਼ੁਰਗ ਸਕੂਲ ਸੰਚਾਲਕ ਅਤੇ ਉਨ੍ਹਾਂ ਦੀ ਪਤਨੀ ਦੀ ਲਾਸ਼ ਘਰ ਦੀ ਤੀਜੀ ਮੰਜ਼ਿਲ ਤੋਂ ਮਿਲੀ। ਉਸ ਸਮੇਂ ਮ੍ਰਿਤਕ ਜੋੜੇ ਦਾ ਬੇਟਾ ਅਤੇ ਨੂੰਹ ਘਰ ਦੀ ਹੇਠਲੀ ਮੰਜ਼ਿਲ ‘ਤੇ ਮੌਜੂਦ ਸਨ। ਮ੍ਰਿਤਕਾਂ ਦੀ ਪਛਾਣ ਭੁਪਿੰਦਰ ਸਿੰਘ ਅਤੇ ਸ਼ੁਸ਼ਪਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਦੋਵਾਂ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਜਦੋਂ ਮ੍ਰਿਤਕ ਦੇ ਪੁੱਤਰ ਨੇ ਦੋਹਾਂ ਦੀਆਂ ਲਾਸ਼ਾਂ ਪਈਆਂ ਦੇਖੀਆਂ ਤਾਂ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਕਾਤਲ ਘਰ ‘ਚ ਕਿਵੇਂ ਦਾਖਲ ਹੋਏ।