ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 23 ਮਈ 2024 – ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ ‘ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ।

ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਜਪਾ ‘ਚ ਏਕਤਾ ਨਹੀਂ: ਉਨ੍ਹਾਂ ਕੋਲ ਸੱਤਾ ਹੈ ਪਰ ਪਾਰਟੀ ਦੇ ਲੋਕ ਇਸ ਦੀ ਕਦਰ ਨਹੀਂ ਕਰਦੇ – ਕੇਜਰੀਵਾਲ

PM ਨਰਿੰਦਰ ਮੋਦੀ ਪਹੁੰਚੇ ਪਟਿਆਲਾ