ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 8 ਨਵੰਬਰ ਨੂੰ ਹੋਵੇਗਾ ਇਜਲਾਸ

  • SGPC ਕਮੇਟੀ ਦੀ ਅੰਤਰਿਮ ਬੈਠਕ ਹੋਈ,
  • 8 ਨਵੰਬਰ ਨੂੰ ਸੱਦਿਆ ਗਿਆ SGPC ਦਾ ਇਜਲਾਸ,
  • ਹੋਵੇਗੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ

ਅੰਮ੍ਰਿਤਸਰ, 19 ਅਕਤੂਬਰ 2023 – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ ਸਬੰਧੀ 8 ਨਵੰਬਰ ਨੂੰ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗਾ। ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਕੀਤੀ ਜਾਂਦੀ ਹੈ, ਜਿਸ ਤਹਿਤ ਇਸ ਵਾਰ 8 ਨਵੰਬਰ ਨੂੰ ਇਜਲਾਸ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ’ਚ ਲਗਾਇਆ ਜਾਵੇਗਾ ਫਿਲਟਰ ਸਿਸਟਮ – ਐਡਵੋਕੇਟ ਧਾਮੀ

ਜਲੰਧਰ ‘ਚ ਤੀਹਰਾ ਕ+ਤ+ਲਕਾਂਡ: ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤ+ਲ