18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

ਚੰਡੀਗੜ੍ਹ, 17 ਫ਼ਰਵਰੀ 2022 – ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 18 ਫ਼ਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 14 ਅਗਸਤ, 2022 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਇਸ ਤੋਂ ਬਿਨਾ 19 ਫ਼ਰਵਰੀ, 2022 ਅਤੇ ਮਿਤੀ 20 ਫ਼ਰਵਰੀ, 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਦੇ ‘ਪੰਜਾਬ ਮਾਡਲ’ ਵਿੱਚ ਕੇਵਲ ਮੈਂ- ਮੈਂ- ਮੈਂ ਅਤੇ ਮੈਂ ਮੁੱਖ ਮੰਤਰੀ ਹੋਵਾਂ ਹੀ ਹੈ: ਮਨੀਸ ਸਿਸੋਦੀਆ

ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ: ਕੇਜਰੀਵਾਲ