- ਬੈਠਕ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੌਕੇ ਤੇ ਹੀ ਆੜ੍ਹਤੀ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 13 ਫਰਵਰੀ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਰਾਜ ਦੀਆਂ ਪ੍ਰਮੁੱਖ ਮਾਰਕਿਟ ਯਾਰਡਾਂ ਅਤੇ ਸਬ ਮਾਰਕਿਟ ਯਾਰਡਾਂ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀ ਤੁਲਾਈ ਕਰਨ ਸਬੰਧੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੀ.ਏ.ਯੂ ਅਤੇ ਪੀ.ਟੀ.ਯੂ. ਦੇ ਤਕਨੀਕੀ ਮਾਹਿਰਾਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕਰਨ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਨੇ ਸ. ਹਰਚੰਦ ਸਿੰਘ ਬਰਸਟ ਜੀ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਸੁਲਤਾਨਪੁਰ ਲੋਧੀ ਮੰਡੀ ਵਿਖੇ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕਰਨ ਅਤੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਚੇਅਰਮੈਨ ਮੰਡੀ ਬੋਰਡ ਨੂੰ ਜਾਣੂ ਕਰਵਾਇਆ। ਜਿਨ੍ਹਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਾਕੀ ਮੰਗਾਂ ਨੂੰ ਵੀ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।
ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਭਵਿੱਖ ਵਿੱਚ ਮੰਡੀ ਦੇ ਵਿਕਾਸ ਸਬੰਧੀ ਤਿਆਰ ਕੀਤੀ ਜਾਣ ਵਾਲੀ ਯੋਜਨਾਵਾਂ ਸੰਬੰਧੀ ਬੈਠਕ ਵਿੱਚ ਆੜ੍ਹਤੀਆਂ, ਲੇਬਰ ਅਤੇ ਕਿਸਾਨਾਂ ਦੇ ਨੁਮਾਇੰਦੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਫੀਲਡ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਪਹਿਲਾਂ ਹੀ ਧਿਆਨ ਵਿੱਚ ਰੱਖਦਿਆਂ ਹੋਇਆ ਯੋਜਨਾਵਾਂ ਤਿਆਰ ਕੀਤੀਆਂ ਜਾ ਸਕੱਣ। ਉਨ੍ਹਾਂ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿੱਥੇ ਮੰਡੀਆਂ ਵਿੱਚ ਇਲੈਕਟ੍ਰੋਨਿਕ ਕੰਡੇ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ, ਉੱਥੇ ਹੀ ਸਾਰੇ ਕਾਰਜਾਂ ਨੂੰ ਪੂਰੇ ਪਾਰਦ੍ਰਸ਼ੀ ਤਰੀਕੇ ਨਾਲ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਰੁਕਿਆ ਹੋਇਆ ਹੈ ਅਤੇ ਜਿਵੇਂ ਹੀ ਇਹ ਫੰਡ ਜਾਰੀ ਹੋਵੇਗਾ, ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕੀਟਿੰਗ, ਸ੍ਰੀਮਤੀ ਹਰਭਜਨ ਕੌਰ ਡੀ.ਜੀ.ਐਮ. ਇੰਨਫੋਰਸਮੈਂਟ, ਸ. ਅਜੇ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫਸਰ, ਗੁਰਭੇਜ ਸਿੰਘ ਬਾਠ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਜਸਪਾਲ ਸਿੰਘ ਢਿੱਲੋਂ, ਕਸ਼ਮੀਰ ਸਿੰਘ ਅਤੇ ਮਲਕੀਤ ਸਿੰਘ ਮੌਜੂਦ ਰਹੇ।