ਅੰਮ੍ਰਿਤਸਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਇੱਕ ਦੇ ਪੱਟ ‘ਚ ਲੱਗੀ ਗੋਲੀ

  • 2 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ, 24 ਅਕਤੂਬਰ 2024 – ਅੰਮ੍ਰਿਤਸਰ ‘ਚ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਸਥਿਤ ਇੱਕ ਪਾਰਕ ਵਿੱਚ ਤੜਕੇ ਕਰੀਬ 3.30 ਵਜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਤਸਕਰਾਂ ਦਾ ਪਤਾ ਲਗਾ ਰਹੀ ਸੀ। ਰਾਤ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਤਰਨਤਾਰਨ ਰੋਡ ’ਤੇ ਪਾਰਕ ਦੇ ਆਸ-ਪਾਸ ਨਜ਼ਰ ਆਏ ਹਨ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਏ.ਸੀ.ਪੀ ਸੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਦੀਆਂ ਗੱਡੀਆਂ ਨੂੰ ਦੇਖ ਕੇ ਤਸਕਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਪੁਲਿਸ ਦੀਆਂ ਗੱਡੀਆਂ ਨੂੰ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਤਸਕਰ ਦੇ ਪੱਟ ਵਿੱਚ ਗੋਲੀ ਲੱਗੀ। ਜਦਕਿ ਦੂਜਾ ਭੱਜਦੇ ਹੋਏ ਫੜਿਆ ਗਿਆ।

ਫੜੇ ਗਏ ਦੋਵੇਂ ਤਸਕਰ ਤਰਨਤਾਰਨ ਦੇ ਰਹਿਣ ਵਾਲੇ ਹਨ। ਇੱਕ ਝਬਾਲ ਦਾ ਅਤੇ ਦੂਜਾ ਤਰਨਤਾਰਨ ਸ਼ਹਿਰ ਦਾ ਰਹਿਣ ਵਾਲਾ ਹੈ। ਤਸਕਰੀ ਦੇ ਨਾਲ-ਨਾਲ ਦੋਵੇਂ ਸ਼ਾਰਪ ਸ਼ੂਟਰ ਵੀ ਹਨ। ਜੋ ਸੁਪਾਰੀ ਲੈ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੁਲੀਸ ਨੇ ਦੋਵਾਂ ਤਸਕਰਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਦੋਵੇਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਿਮਨੀ ਚੋਣਾਂ: ਆਪ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਮੋਗਾ ‘ਚ SHO ਅਰਸ਼ਪ੍ਰੀਤ ‘ਤੇ ਪਰਚਾ ਦਰਜ, ਕੋਰੋਨਾ ਵੇਲੇ ਸਾਬਕਾ ਮੁੱਖ ਮੰਤਰੀ ਨਾਲ ਵੀਡੀਓ ਕਾਲ ਤੋਂ ਬਾਅਦ ਆਈ ਸੀ ਚਰਚਾ ‘ਚ