- ਜਦੋਂ ਪੁਲਿਸ ਨੇ ਕੀਤਾ ਪਿੱਛਾ ਤਾਂ ਗੈਂਗਸਟਰਾਂ ਨੇ ਪੁਲਿਸ ‘ਤੇ ਕੀਤੀ ਫਾਇਰਿੰਗ,
- ਜਵਾਬੀ ਗੋ+ਲੀਬਾਰੀ ‘ਚ ਦੋਵੇਂ ਗੈਂਗਸਟਰ ਫੱਟੜ,
- ਪੁਲਿਸ ਨੇ ਦੋਵੇ ਗੈਂਗਸਟਰ ਜ਼ਖਮੀ ਹਾਲਤ ‘ਚ ਕੀਤੇ ਕਾਬੂ,
- ਸਰਕਾਰੀ ਹਸਪਤਾਲ ‘ਚ ਕਰਵਾਇਆ ਜਾ ਰਿਹਾ ਹੈ ਇਲਾਜ,
- ਦੋਵਾਂ ਨੇ ਬੀਤੇ ਦਿਨੀਂ ਫਤਹਿਗੜ੍ਹ ਸਾਹਿਬ ‘ਚ 40 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਦਿੱਤਾ ਸੀ ਅੰਜਾਮ
ਖਰੜ, 1 ਜੂਨ, 2023: ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ ਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ।
ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ‘ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਗੈਂਗਸਟਰ ਆਈ-20 ਕਾਰ ਵਿਚ ਸਵਾਰ ਹੋ ਕੇ ਭੱਜ ਰਹੇ ਸਨ ਜਿਹਨਾਂ ਦਾ ਪੁਲਿਸ ਨੇ ਪਿੱਛਾ ਕਰਨਾ ਸ਼ੁਰੂ ਦਿੱਤਾ। ਪੁਲਿਸ ਨੂੰ ਵੇਖ ਕੇ ਉਹਨਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਦੋਵੇਂ ਗੈਂਗਸਟਰ ਫੱਟੜ ਹੋ ਗਏ। ਹੁਣ ਉਹਨਾਂ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਇਆ ਜਾ ਰਿਹਾ ਹੈ।
ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ‘ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਮੁਕਾਬਲੇ ‘ਚ ਜ਼ਖਮੀ ਹੋਏ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।