ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੁਲਿਸ ਨੇ ਗੋ+ਲੀ ਲੱਗਣ ਤੋਂ ਬਾਅਦ ਕੀਤਾ ਕਾਬੂ

  • 3 ਹ+ਥਿਆਰ ਵੀ ਬਰਾਮਦ,

ਮੋਹਾਲੀ, 30 ਅਗਸਤ 2023 – ਮੰਗਲਵਾਰ ਦੇਰ ਸ਼ਾਮ ਮੋਹਾਲੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ ਗੈਂਗਸਟਰ ਅਨਿਲ ਬਿਸ਼ਨੋਈ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਨਿਲ ਬਿਸ਼ਨੋਈ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।

ਮੋਹਾਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਨਿਲ ਬਿਸ਼ਨੋਈ ਇਕ ਜਗ੍ਹਾ ‘ਤੇ ਲੁਕਿਆ ਹੋਇਆ ਹੈ। ਅਨਿਲ ਬਿਸ਼ਨੋਈ ਕਤਲ ਦੇ ਇਰਾਦੇ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ ‘ਤੇ ਮੌਜੂਦ ਪੁਲਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਜਿਹੇ ‘ਚ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।

ਪੁਲਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੌਕੇ ‘ਤੇ ਦੋਸ਼ੀ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਬਾਅਦ ‘ਚ ਪੁੱਛਗਿੱਛ ਤੋਂ ਬਾਅਦ ਤਿੰਨ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਉਸ ਦਾ ਇਕ ਸਾਥੀ ਉਸ ਨੂੰ ਮਿਲਣ ਆਉਣਾ ਸੀ, ਪਰ ਐਨਕਾਊਂਟਰ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਨਹੀਂ ਆਇਆ। ਪੁਲੀਸ ਕੋਲ ਉਸ ਬਾਰੇ ਪੂਰੀ ਜਾਣਕਾਰੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।

21 ਅਗਸਤ ਨੂੰ ਪਿੰਡ ਘਦੂਆਂ ਦੇ ਵਸਨੀਕ ਮਨਪ੍ਰੀਤ ਸਿੰਘ ਧਨੋਆ ਦੇ ਘਰ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਉਥੋਂ ਪੁਲੀਸ ਨੇ ਮੁਲਜ਼ਮ ਦਾ ਮੋਟਰਸਾਈਕਲ ਅਤੇ ਮੋਬਾਈਲ ਫੋਨ ਬਰਾਮਦ ਕਰ ਲਿਆ। ਉਦੋਂ ਤੋਂ ਹੀ ਪੁਲਿਸ ਇਸ ਗੈਂਗਸਟਰ ਦੀ ਸੁਰਾਗ ‘ਤੇ ਸੀ।

ਪੀੜਤ ਮਨਪ੍ਰੀਤ ਸਿੰਘ ਧਨੋਆ ਦਾ ਭਰਾ ਅਮਰੀਕਾ ਰਹਿੰਦਾ ਹੈ। ਉਹ ਜੱਗੂ ਭਗਵਾਨਪੁਰਾ ਗਰੁੱਪ ਦੇ ਐਂਟੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਸੰਪਰਕ ਵਿੱਚ ਹੈ। ਇਸ ਮਾਮਲੇ ‘ਚ ਮਨਪ੍ਰੀਤ ਨੂੰ ਪਹਿਲਾਂ ਵੀ ਕਈ ਵਾਰ ਫੋਨ ‘ਤੇ ਧਮਕੀਆਂ ਮਿਲ ਚੁੱਕੀਆਂ ਹਨ। ਜਦੋਂ ਉਸ ‘ਤੇ ਇਹ ਗੋਲੀਬਾਰੀ ਹੋਈ ਤਾਂ ਜੱਗੂ ਭਗਵਾਨਪੁਰੀਆ ਗਰੁੱਪ ਦੇ ਵਿਦੇਸ਼ੀ ਗੈਂਗਸਟਰ ਅੰਮ੍ਰਿਤਪਾਲ ਬੱਲ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜ਼ਿੰਮੇਵਾਰੀ ਲਈ।

ਮਾਮਲੇ ਸਬੰਧੀ ਮੁਹਾਲੀ ਪੁਲੀਸ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਪੁਲੀਸ ਮੁਲਜ਼ਮ ਅਨਿਲ ਬਿਸ਼ਨੋਈ ਦਾ ਕਈ ਦਿਨਾਂ ਤੋਂ ਪਿੱਛਾ ਕਰ ਰਹੀ ਸੀ। ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ ਸੀ। ਉਸ ਦੀ ਹਾਲਤ ਹੁਣ ਠੀਕ ਹੈ। ਮੁਲਜ਼ਮ ਅਨਿਲ ਬਿਸ਼ਨੋਈ, ਅੰਮ੍ਰਿਤਪਾਲ ਬੱਲ ਅਤੇ ਜੱਗੂ ਭਗਵਾਨਪੁਰੀਆ ਖ਼ਿਲਾਫ਼ ਥਾਣਾ ਜ਼ੀਰਕਪੁਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਔਰਤ ਨੂੰ ਟਰੱਕ ਨੇ ਕੁਚਲਿਆ: ਡਰਾਈਵਰ ਖੁਦ ਹੀ ਲੈ ਗਿਆ ਹਸਪਤਾਲ

ਨੌਜਵਾਨਾਂ ਦੇ 2 ਗਰੁੱਪ ਆਪਸ ‘ਚ ਭਿੜੇ, ਚੱਲੇ ਇੱਟਾਂ-ਪੱਥਰ ਸੁੱਟੇ, ਪੜ੍ਹੋ ਕੀ ਹੈ ਮਾਮਲਾ