ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਦੋਵਾਂ ਪਾਸਿਆਂ ਤੋਂ ਚੱਲੀਆਂ ਗੋ+ਲੀਆਂ

  • ਮੋਹਾਲੀ ਦੇ ਪਿੰਡ ਬਹਿਲੋਲਪੁਰ ਚ ਪੁਲਿਸ ਅਤੇ ਬਦਮਾਸ਼ਾਂ ਚ ਹੋਇਆ ਮੁਕਾਬਲਾ,
  • ਮੁਕਾਬਲੇ ਵਿੱਚ ਇਕ ਬਦਮਾਸ਼ ਦੇ ਲੱਗੀਆਂ ਗੋਲੀਆਂ,
  • ਬਦਮਾਸ਼ ਅੰਮ੍ਰਿਤਸਰ ਤੋਂ ਬੰਦੂਕ ਦੀ ਨੋਕ ਤੇ ਕਾਰ ਸਨੈਚ ਕਰਕੇ ਆ ਰਹੇ ਸਨ ਮੋਹਾਲੀ,
  • ਫਿਲਹਾਲ ਤਿੰਨੋ ਬਦਮਾਸ਼ ਕਾਰ ਛੱਡ ਮੌਕੇ ਤੋਂ ਹੋਏ ਫਰਾਰ,
  • ਪੁਲਿਸ ਵੱਲੋਂ ਪਿੰਡ ਨੂੰ ਕੀਤਾ ਛਾਉਣੀ ‘ਚ ਤਬਦੀਲ,
  • ਬਦਮਾਸ਼ਾਂ ਦੀ ਤਲਾਸ਼ ਵਿੱਚ ਕੀਤੀ ਜਾ ਰਹੀ ਹੈ ਛਾਪੇਮਾਰੀ

ਮੋਹਾਲੀ, 26 ਨਵੰਬਰ 2023 – ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ।

ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ ‘ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ ਸਨ। ਕੇਡੀ ਹਸਪਤਾਲ ਦੇ ਡਾਕਟਰ ਦੀ ਪਤਨੀ ਨੂੰ ਉਨ੍ਹਾਂ ਦੇ ਪਰਿਵਾਰਕ ਮਿੱਤਰ ਡਾਕਟਰ ਤਰਨ ਬੇਰੀ ਆਪਣੀ ਔਡੀ ਵਿੱਚ ਘਰ ਛੱਡਣ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਦੇ ਮਾਰੇ ਡਾਕਟਰ ਨੇ ਕਾਰ ਰੋਕ ਲਈ, ਜਿਸ ਨੂੰ ਲੈ ਕੇ ਬਦਮਾਸ਼ ਫਰਾਰ ਹੋ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਨੀਵਰਸਲ ਲਾਅ ਕਾਲਜ ਵਿੱਚ ਸੰਵਿਧਾਨ ਦਿਵਸ ਮਨਾਇਆ

CM ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ