ਅੰਮ੍ਰਿਤਸਰ, 20 ਜੁਲਾਈ 2022 – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਖ਼ੁਰਦ ਨੇੜੇ ਕੁਝ ਹਥਿਆਰਬੰਦ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਿਹਾ ਮੁਕਾਬਲਾ ਖ਼ਤਮ ਹੋ ਚੁੱਕਾ ਹੈ। ਇੱਥੇ ਪੁਲਿਸ ਕਮਾਂਡੋ ਇਮਰਾਤ ਦੇ ਉੱਪਰ ਚੜ੍ਹ ਚੁੱਕੇ ਹਨ, ਜਿਨ੍ਹਾਂ ਨੇ ਹੱਥ ਹਿਲਾ ਕੇ ਪੁਸ਼ਟੀ ਕਰ ਦਿੱਤੀ ਹੈ ਕਿ ਇੱਥੇ ਮੁਕਾਬਲਾ ਖ਼ਤਮ ਹੋ ਚੁੱਕਾ ਹੈ। ਹਾਲਾਂਕਿ ਇਸ ਬਾਰੇ ਅਜੇ ਪੁਲਿਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ। ਹਾਲਾਂਕਿ ਪੁਲਸ ਦੇ ਬੌਡੀ ਲੈਂਗੂਏਜ ਤੋਂ ਲੱਗ ਰਿਹਾ ਹੈ ਕੇ ਮੁਕਾਬਲਾ ਖਤਮ ਹੋ ਗਿਆ ਹੈ।
ਮੂਸੇਵਾਲਾ ਦੇ ਕਾਤਲਾਂ ਤੇ ਪੁਲਿਸ ਵਿਚਾਲੇ ਕਰੀਬ 4 ਘੰਟੇ ਫਾਈਰਿੰਗ ਹੋਈ ਹੈ ਅਤੇ, 4 ਪੁਲਿਸ ਵਾਲਿਆਂ ਨੂੰ ਗੋਲੀਆਂ ਲੱਗੀਆਂ ਹਨ। ਮੀਡਿਆ ਰਿਪੋਰਟਾਂ ਮੁਤਾਬਕ ਇਸ ਗੋਲੀਬਾਰੀ ਵਿਚ ਸਾਰੇ ਹੀ ਗੈਂਗਸਟਰ ਮਾਰੇ ਜਾ ਚੁੱਕੇ ਹਨ ਅਤੇ ਹੋਰ 3-4 ਬਦਮਾਸ਼ ਲੁਕੇ ਹੋਏ ਸਨ। ਜਿਸ ਦੇ ਬਾਰੇ ਸਾਰੀ ਜਾਣਕਾਰੀ ਬਾਅਦ ‘ਚ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।
ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਨੇ ਇਨ੍ਹਾਂ ਨੂੰ ਘੇਰ ਲਿਆ ਸੀ। ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ ‘ਤੇ ਫਾਇਰਿੰਗ ਕੀਤੀ ਸੀ, ਪੁਲੀਸ ਦਾ ਕਹਿਣਾ ਹੈ ਕਿ ਦੋਵਾਂ ਕੋਲ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਹਨ। ਬਾਅਦ ‘ਚ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਪੁਲਿਸ ਨੇ ਦੋਵਾਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ।