ਜ਼ੀਰਾ, 16 ਅਗਸਤ 2025 – ਜ਼ੀਰਾ ਦੇ ਤਲਵੰਡੀ ਰੋਡ ‘ਤੇ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਸੁਨਿਆਰੇ ਦੀ ਦੁਕਾਨ ‘ਚ ਦਾਖ਼ਲ ਹੋ ਕੇ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਗੋਲੀ ਮਾਰ ਕੇ ਸੁਨਿਆਰੇ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਮਹਿਜ਼ 24 ਘੰਟਿਆਂ ਬਾਅਦ ਹੀ ਇਨ੍ਹਾਂ ਲੁਟੇਰਿਆਂ ਦਾ ਐਨਕਾਊਂਟਰ ਕਰਦਿਆਂ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਜੀਰਾ ਸੀ. ਆਈ. ਏ. ਸਟਾਫ਼ ਜ਼ੀਰਾ ਅਤੇ ਐੱਸ. ਟੀ. ਐੱਫ. ਦੀ ਟੀਮ ਵੱਲੋਂ ਜ਼ੀਰਾ ਦੇ ਮੱਖੂ ਏਰੀਏ ‘ਚ ਨਾਕੇਬੰਦੀ ਕੀਤੀ ਹੋਈ ਸੀ।
2 ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੋਂ ਲੰਘ ਰਹੇ ਸਨ, ਜਦੋਂ ਪੁਲਸ ਵੱਲੋਂ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਇਨ੍ਹਾਂ ਨੇ ਪੁਲਸ ‘ਤੇ ਫਾਇਰ ਕਰ ਦਿੱਤਾ ਅਤੇ ਜਵਾਬੀ ਕਾਰਵਾਈ ਦੌਰਾਨ ਇੱਕ ਲੁਟੇਰਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਹ ਦੋਵੇਂ ਲੁਟੇਰੇ ਮੋਟਰਸਾਈਕਲ ਤੋਂ ਡਿੱਗ ਗਏ, ਜਿਨ੍ਹਾਂ ਨੂੰ ਪੁਲਸ ਵੱਲੋਂ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅੰਜਾਮ ਵਿੱਚ ਲਿਆਂਦੀ ਜਾ ਰਹੀ ਹੈ।

