ਅਕਾਲੀ ਦਲ ਵਿੱਚ ਰਲੇਵੇਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ: ਸੁਖਦੇਵ ਢੀਂਡਸਾ

ਚੰਡੀਗੜ੍ਹ, 8 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕੀਤਾ ਗਿਆ ਹੈ। ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਇਹ ਸਮੇਂ ਦੀ ਮੁੱਖ ਲੋੜ ਸੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ ਕਰ ਦਿੱਤਾ ਗਿਆ ਹੈ। ਢੀਂਡਸਾ ਨੇ ਵਿਚਾਰਕ ਮਤਭੇਦ ਕਾਰਨ ਦੂਰ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮੁੜ ਰਲ਼-ਮਿਲ਼ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ-ਕਲਾ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਈਕੋਰਟ ਦੀ ਟਿੱਪਣੀ ‘ਤੇ ਜੋਗਿੰਦਰ ਉਗਰਾਹਾਂ ਨੇ ਕਿਹਾ – ਅੰਦੋਲਨ ‘ਚ ਅਜਿਹਾ ਕੁਝ ਨਹੀਂ ਹੋਇਆ, ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ

ਅੱਜ ਸੰਗਰੂਰ ‘ਚ ਵਿਕਾਸ ਕ੍ਰਾਂਤੀ ਰੈਲੀ: CM ਮਾਨ 896 ਕਰੋੜ ਦੇ ਪ੍ਰੋਜੈਕਟਾਂ ਨੂੰ ਦੇਣਗੇ ਹਰੀ ਝੰਡੀ