ਹੁਸ਼ਿਆਰਪੁਰ, 23 ਅਪ੍ਰੈਲ 2024 – ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਬਲਾਕ ਨੇੜੇ ਨਹਿਰ ਦੇ ਕੰਢੇ ਜ਼ਖਮੀ ਹਾਲਤ ‘ਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਨੂੰ ਦੇਖਦਿਆਂ ਪੁਲੀਸ ਨੇ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਗਿਆਨ ਚੰਦ ਵਾਸੀ ਪਿੰਡ ਭਾਨੋਵਾਲ ਗੜ੍ਹਦੀਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਬਕਾ ਫੌਜੀ ਸੀ।
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰਖਵਾਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਭਰਾ ਸਤਵਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਹ ਰਾਤ 11-00 ਵਜੇ ਆਪਣੇ ਘਰ ਸੁੱਤਾ ਪਿਆ ਸੀ। ਇਸ ਦੌਰਾਨ ਪ੍ਰਦੀਪ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਆਪਣੇ ਭਰਾ ਦੇ ਬਾਹਰ ਜਾਣ ਅਤੇ ਘਰ ਵਾਪਸ ਨਾ ਆਉਣ ਦੀ ਸੂਚਨਾ ਦਿੱਤੀ।
ਰੁਪਿੰਦਰ ਕੌਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ07 ਸੀਐਫ 4358 ’ਤੇ ਘਰੋਂ ਨਿਕਲਿਆ ਸੀ। ਪਰ ਉਹ ਅਜੇ ਤੱਕ ਘਰ ਨਹੀਂ ਆਇਆ। ਜਿਸ ‘ਤੇ ਸਤਵਿੰਦਰ ਸਿੰਘ ਨੇ ਮ੍ਰਿਤਕ ਪ੍ਰਦੀਪ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਫਿਰ ਤਲਾਸ਼ੀ ਦੌਰਾਨ ਪ੍ਰਦੀਪ ਸਿੰਘ ਨੂੰ ਨਹਿਰ ਨੇੜੇ ਜ਼ਖਮੀ ਹਾਲਤ ਵਿਚ ਮਿਲਿਆ।
ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਹੋਇਆ ਸੀ ਅਤੇ ਨਾਲ ਹੀ ਪ੍ਰਦੀਪ ਸਿੰਘ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖਮੀ ਹਾਲਤ ‘ਚ ਮਿਲਿਆ। ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਲਾਜ ਦੌਰਾਨ ਪ੍ਰਦੀਪ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।