ਚੰਡੀਗੜ੍ਹ, 1 ਮਈ, 2024: ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਆਪਣੇ ਸਾਥੀਆਂ ਸਮੇਤ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਦਲਵੀਰ ਗੋਲਡੀ ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਹੇ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2017 ਤੋਂ 2022 ਤੱਕ ਵਿਧਾਇਕ ਵੀ ਰਹੇ ਹਨ। ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਨੇ ਇਸੇ ਸੀਟ ਤੋਂ ਸੁਖਪਾਲ ਖਹਿਰਾ ਨੂੰ ਚੁਣਿਆ ਹੈ। ਗੋਲਡੀ ਕੁਝ ਦਿਨ ਪਹਿਲਾਂ ਖਹਿਰਾ ਦੇ ਪ੍ਰਚਾਰ ‘ਚ ਨਜ਼ਰ ਆਏ ਸਨ।
ਦਿਲਚਸਪ ਗੱਲ ਇਹ ਹੈ ਕਿ ਸੀਐਮ ਮਾਨ ਨੇ 2022 ਦੀਆਂ ਚੋਣਾਂ ਵਿੱਚ ਧੂਰੀ ਵਿਧਾਨ ਸਭਾ ਸੀਟ ਤੋਂ ਗੋਲਡੀ ਨੂੰ ਹਰਾਇਆ ਸੀ। ਗੋਲਡੀ ਨੇ 2022 ਵਿੱਚ ਸੰਗਰੂਰ ਉਪ ਚੋਣ ਵੀ ਲੜੀ ਸੀ ਅਤੇ ਸਿਮਰਨਜੀਤ ਮਾਨ ਕੋਲੋਂ ਹਾਰ ਗਏ ਸੀ।