- ਜ਼ਮਾਨਤ ਅਰਜ਼ੀ ਵੀ ਹੋਈ ਰੱਦ,
- ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ
ਅੰਮ੍ਰਿਤਸਰ, 20 ਅਗਸਤ 2023 – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਹੁਣ ਫਾਸਟ ਟਰੈਕ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ। ਪਹਿਲੀ ਹੀ ਸੁਣਵਾਈ ਦੌਰਾਨ ਵਧੀਕ ਸੈਸ਼ਨ ਜੱਜ ਨੇ ਜੇਲ੍ਹ ਸੁਪਰਡੈਂਟ ਤੋਂ ਸੋਨੀ ਦੀ ਮੈਡੀਕਲ ਰਿਪੋਰਟ ਤਲਬ ਕੀਤੀ ਹੈ। ਮੈਡੀਕਲ ਆਧਾਰ ‘ਤੇ ਦਾਇਰ ਅੰਤਰਿਮ ਜ਼ਮਾਨਤ ਪਟੀਸ਼ਨ ਵੀ ਖਾਰਜ ਕਰ ਦਿੱਤੀ ਗਈ ਹੈ। ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਵਧੀਕ ਸੈਸ਼ਨ ਜੱਜ ਨੇ ਜੇਲ੍ਹ ਸੁਪਰਡੈਂਟ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓਲੋਜਿਸਟ ਤੋਂ ਮੈਡੀਕਲ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਓਪੀ ਸੋਨੀ ਨੂੰ 9 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ ਵਿਜੀਲੈਂਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਉਸ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੋਨੀ 7.96 ਕਰੋੜ ਰੁਪਏ ਦਾ ਹਿਸਾਬ ਵਿਜੀਲੈਂਸ ਨੂੰ ਨਹੀਂ ਦੇ ਸਕੇ।