ਪੰਜਾਬ ਦੀ ਆਬਕਾਰੀ ਨੀਤੀ ਬਣਾਉਣ ਵਾਲੇ ਅਧਿਕਾਰੀ ED ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਜਾ ਸਕਣਗੇ ਵਿਦੇਸ਼, ਹੁਕਮ ਜਾਰੀ

ਚੰਡੀਗੜ੍ਹ, 23 ਸਤੰਬਰ 2022 – ਪੰਜਾਬ ਦੀ ਆਬਕਾਰੀ ਨੀਤੀ ਦਿੱਲੀ ਮਾਡਲ ‘ਤੇ ਆਧਾਰਿਤ ਬਣਾਉਣ ਵਾਲੇ ਅਧਿਕਾਰੀਆਂ ‘ਤੇ ਈਡੀ ਨੇ ਪਾਬੰਦੀ ਲਗਾ ਦਿੱਤੀ ਹੈ। ਇਸ ਤਹਿਤ ਪੰਜਾਬ ਦੀ ਆਬਕਾਰੀ ਨੀਤੀ ਬਣਾਉਣ ਵਾਲੇ ਅਧਿਕਾਰੀ ਈਡੀ ਦੀ ਮਨਜ਼ੂਰੀ ਤੋਂ ਬਾਅਦ ਹੀ ਦੇਸ਼ ਤੋਂ ਬਾਹਰ ਜਾ ਸਕਣਗੇ। ਵਿਭਾਗੀ ਸੂਤਰਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਲਈ ਅਗਲੇ ਹਫ਼ਤੇ ਦਿੱਲੀ ਬੁਲਾਇਆ ਜਾ ਸਕਦਾ ਹੈ। ਅਧਿਕਾਰੀਆਂ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਈਡੀ ਨੇ ਹਾਲ ਹੀ ਵਿੱਚ ਚੰਡੀਗੜ੍ਹ ਦੇ ਸੈਕਟਰ-20 ਸਥਿਤ ਪੰਜਾਬ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਟੀਮ ਪੰਚਕੂਲਾ ਸਥਿਤ ਸੰਯੁਕਤ ਕਮਿਸ਼ਨਰ ਨਰੇਸ਼ ਦੂਬੇ ਦੇ ਘਰ ਗਈ। ਦੋਵਾਂ ਅਧਿਕਾਰੀਆਂ ਦੇ ਘਰੋਂ ਕੁਝ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਹਾਲਾਂਕਿ, ਉਹਨਾਂ ਦੀ ਭੂਮਿਕਾ ਅਜੇ ਸਪੱਸ਼ਟ ਨਹੀਂ ਹੈ। ਨਵੀਂ ਆਬਕਾਰੀ ਨੀਤੀ ‘ਚ ਪੰਜਾਬ ਦੀ ‘ਆਪ’ ਸਰਕਾਰ ਨੇ ਪਿਛਲੀ ਸਰਕਾਰ ਦੀ ਨੀਤੀ ‘ਚ ਵੱਡੇ ਬਦਲਾਅ ਕਰਕੇ ਇਸ ਨੂੰ ਲਾਗੂ ਕੀਤਾ ਸੀ।

ਇਸ ਦੇ ਨਾਲ ਹੀ ਸ਼ਰਾਬ ਕਾਰੋਬਾਰੀਆਂ ਨੇ ਇਸ ਨੀਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਵਿਰੋਧੀ ਪਾਰਟੀਆਂ ਨੇ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਸੀ ਅਤੇ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ ਦਿੱਲੀ ਦੇ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਕੇਸ ਵੀ ਦਰਜ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਬੀਹਾ ਗੈਂਗ ਨੇ ਖੋਲ੍ਹੀ ਗੈਂਗਸਟਰਾਂ ਦੀ ਆਨਲਾਈਨ ਭਰਤੀ, ਸੋਸ਼ਲ ਮੀਡੀਆ ‘ਤੇ ਜਾਰੀ ਕੀਤਾ ਨੰਬਰ, ਪੋਸਟ ਹੋ ਰਹੀ ਵਾਇਰਲ

ਦੀਵਾਲੀ ਅਤੇ ਛਠ ਪੂਜਾ ਮੌਕੇ ਅੰਮ੍ਰਿਤਸਰ-ਪਟਨਾ ਵਿਚਾਲੇ ਚੱਲੇਗੀ ਸੁਪਰ-ਫਾਸਟ ਸਪੈਸ਼ਲ ਫੈਸਟੀਵਲ ਐਕਸਪ੍ਰੈਸ