- ਘਰੇਲੂ ਬਿਜਲੀ ਦੀਆਂ ਕੀਮਤਾਂ ‘ਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਦਾ ਵਾਧਾ
- ਉਦਯੋਗ ਲਈ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ
- 16 ਜੂਨ ਤੋਂ ਲਾਗੂ ਹੋਣਗੇ ਨਵੇਂ ਰੇਟ
ਚੰਡੀਗੜ੍ਹ, 14 ਜੂਨ 2024 – ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ।
ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇਕ ਸਾਲ ਲਈ ਰਹੇਗਾ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ ਵਿੱਚ ਬਦਲਾਅ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਮਿਲਦੀ ਹੈ। ਹਾਲਾਂਕਿ ਜੇਕਰ ਇਸ ਤੋਂ ਇਕ ਯੂਨਿਟ ਜ਼ਿਆਦਾ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਭਰਨਾ ਪੈਂਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਖਪਤਕਾਰਾਂ ਨੂੰ ਬਿਜਲੀ ਬਿੱਲ ਦੀ ਵਧੀ ਹੋਈ ਦਰ ਦਾ ਭੁਗਤਾਨ ਕਰਨਾ ਪਵੇਗਾ।