ਲੁਧਿਆਣਾ: ਬਿਜਲੀ ਦੇ ਟਾਵਰ ‘ਚ ਧਮਾਕਾ: ਲੋਕਾਂ ਦੇ ਬਿਜਲੀ ਦੇ ਮੀਟਰ ਤੇ ਹੋਰ ਸਾਮਾਨ ਸੜਿਆ

ਲੁਧਿਆਣਾ, 28 ਦਸੰਬਰ 2022 – ਜ਼ਿਲ੍ਹਾ ਲੁਧਿਆਣਾ ਦੇ ਭਾਮੀਆਂ ਖੁਰਦ, ਤਾਜਪੁਰ ਰੋਡ ‘ਤੇ ਸਥਿਤ ਵਰਦਾਨ ਐਨਕਲੇਵ ਵਿੱਚ ਬੁੱਧਵਾਰ ਨੂੰ 220 ਕੇਵੀ ਟਾਵਰ ਤੋਂ ਨਿਕਲਣ ਵਾਲੀ ਅਰਥ ਵਾਇਰ ਸ਼ਾਰਟ ਹੋ ਗਈ। ਜਿਸ ਨਾਲ ਤਾਰਾਂ ‘ਚ ਧਮਾਕਾ ਹੋਇਆ। ਧਮਾਕੇ ਕਾਰਨ ਲੋਕਾਂ ਦੇ ਘਰਾਂ ਦਾ ਸਮਾਨ ਵੀ ਸੜ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਕ ਘਰ ਦੇ ਬਾਹਰ ਟੋਆ ਪੈ ਗਿਆ। ਇਸ ਦੇ ਨਾਲ ਹੀ ਕਈ ਲੋਕਾਂ ਦੇ ਘਰਾਂ ਦੇ ਬਾਹਰ ਲੱਗੇ ਮੀਟਰ ਵੀ ਸੜ ਗਏ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਾਵਰਕੌਮ ਦੀ ਅਣਗਹਿਲੀ ਕਾਰਨ ਇਲਾਕੇ ਵਿੱਚ ਅਜਿਹੇ ਹਾਦਸੇ ਵਾਪਰ ਰਹੇ ਹਨ। ਅਜੇ 2 ਦਿਨ ਪਹਿਲਾਂ ਹੀ ਇੱਥੇ ਲਗਾਤਾਰ 3 ਧਮਾਕੇ ਹੋਏ ਸਨ, ਜਿਸ ਕਾਰਨ 4 ਤੋਂ 5 ਲੋਕਾਂ ਦੇ ਘਰਾਂ ਦਾ ਸਾਮਾਨ ਸੜ ਗਿਆ ਸੀ। ਇਸ ਸਮੱਸਿਆ ਸਬੰਧੀ ਲੋਕ ਪਹਿਲਾਂ ਵੀ ਪਾਵਰਕੌਮ ਨੂੰ ਲਿਖਤੀ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਪਾਵਰਕੌਮ ਦੀ ਢਿੱਲੀ ਕਾਰਜਸ਼ੈਲੀ ਕਾਰਨ ਆਏ ਦਿਨ ਲੋਕਾਂ ਨੂੰ ਧਮਾਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੋਕਾਂ ਦੇ ਘਰ ਦਾ ਸਾਮਾਨ ਸੜ ਗਿਆ। ਪਾਵਰਕੌਮ ਦੀ ਲਾਪ੍ਰਵਾਹੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਡੀਪੀ ਕਲੋਨੀ ਦੇ ਚੰਚਲ ਪਾਂਡੇ ਨੇ ਦੱਸਿਆ ਕਿ ਉਸ ਦਾ ਬੈਟਰੀ ਸਿਸਟਮ ਖਰਾਬ ਹੋ ਗਿਆ। ਉਨ੍ਹਾਂ ਮੁਤਾਬਕ ਪਹਿਲਾਂ ਤੜਕੇ 3:30 ਵਜੇ ਧਮਾਕਾ ਹੋਇਆ ਸੀ। ਇਸ ਤਰ੍ਹਾਂ ਜੇਕਰ ਇਲਾਕੇ ਵਿੱਚ ਅਸਮਾਨੀ ਬਿਜਲੀ ਡਿੱਗਦੀ ਹੈ ਤਾਂ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ। ਦੋ ਦਿਨ ਪਹਿਲਾਂ ਵੀ ਤਿੰਨ ਧਮਾਕੇ ਹੋਏ ਸਨ। ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਸਰਕਾਰ ਤੋਂ ਮੰਗ ਹੈ ਕਿ ਜਿਨ੍ਹਾਂ ਲੋਕਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਇਲਾਕਾ ਨਿਵਾਸੀ ਅਸ਼ੋਕ ਨੇ ਦੱਸਿਆ ਕਿ ਘਰ ਦਾ ਸਾਰਾ ਬਿਜਲੀ ਦਾ ਸਾਮਾਨ ਸੜ ਗਿਆ। ਘਰ ਵਿੱਚ 20 ਦਿਨਾਂ ਦਾ ਬੱਚਾ ਵੀ ਹੈ। ਧਮਾਕੇ ਦੀ ਆਵਾਜ਼ ਕਾਰਨ ਪੂਰਾ ਇਲਾਕਾ ਅਜੇ ਵੀ ਦਹਿਸ਼ਤ ਦਾ ਮਾਹੌਲ ਹੈ। ਸਰਕਾਰ ਨੂੰ ਸਖ਼ਤ ਕਾਰਵਾਈ ਕਰਦਿਆਂ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਧਮਾਕੇ ਦੀ ਸ਼ਿਕਾਇਤ ਤੋਂ ਬਾਅਦ ਪਾਵਰਕਾਮ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅਧਿਕਾਰੀਆਂ ਮੁਤਾਬਕ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਤਾਰ ਵਾਰ-ਵਾਰ ਸ਼ਾਰਟ ਕਿਉਂ ਹੋ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ‘ਚ ਵਾਰਡਬੰਦੀ ਦੀ ਤਿਆਰੀ: ਕਈ ਇਲਾਕਿਆਂ ਦੇ ਹੋਣਗੇ ਰਲੇਵੇਂ

ਹੋਟਲ ਦੇ ਕਮਰੇ ਵਿੱਚ ਜੂਆ ਖੇਡਦੇ 9 ਮੁਲਜ਼ਮ ਕਾਬੂ, ਪਰਚਾ ਦਰਜ