ਮਾਨ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਵਧਾਈ ਮਿਆਦ

ਚੰਡੀਗੜ੍ਹ, 23 ਜੁਲਾਈ 2022 – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ। ਹੁਣ 15 ਸਤੰਬਰ ਤੱਕ ਕਿਸਾਨ ਇਸ ਸਕੀਮ ਦਾ ਲਾਹਾ ਲੈ ਸਕਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਦਾ ਲਾਹਾ ਲੈ ਚੁੱਕੇ ਹਨ ਅਤੇ ਉਨ੍ਹਾਂ ਨੂੰ 123 ਕਰੋੜ ਦੀ ਬੱਚਤ ਹੋਈ ਹੈ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਿੱਲੀ ਬੀਜੇਪੀ ਲੀਡਰ ਦੀ ਸ਼ਿਕਾਇਤ ਖਿਲਾਫ ਥਾਣੇ ਪਹੁੰਚਿਆ ਸਿਮਰਨਜੀਤ ਮਾਨ

ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਮੁੜ 5 ਦਿਨ ਦੇ ਪੁਲਿਸ ਰਿਮਾਂਡ ‘ਤੇ