ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਐੱਸ.ਏ.ਐੱਸ.ਨਗਰ, 19 ਅਪ੍ਰੈਲ 2022 – ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ‘ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਦੀ ਤਰੀਕ ਨਿਸ਼ਚਿਤ ਕੀਤੀ ਹੈ।

ਮਜੀਠੀਆ ਨੇ ਪਿਛਲੀ ਸੁਣਵਾਈ ਦੌਰਾਨ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖ਼ਤਰਾ ਦੱਸਿਆ ਸੀ। ਮਜੀਠੀਆ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਜੇਲ੍ਹ ਸੁਪਰਡੈਂਟ ਨੇ ਮਜੀਠੀਆ ਨੂੰਖਤਰੇ ਦੀ ਗੱਲ ਤੋਂ ਇਨਕਾਰ ਕੀਤਾ ਸੀ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅਕਾਲੀ ਆਗੂ ਐਡਵੋਕੇਟ ਅਰਸ਼ਦੀਪ ਕਲੇਰ ਨੇ ਦਾਅਵਾ ਕੀਤਾ ਕਿ ਖੁਫੀਆ ਰਿਪੋਰਟਾਂ ਹਨ ਕਿ ਅਕਾਲੀ ਆਗੂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ। ਹਾਲਾਂਕਿ ਉੱਥੋਂ ਉਨ੍ਹਾਂ ਨੂੰ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SYL ਮੁੱਦਾ: ਸੁਪਰੀਮ ਕੋਰਟ ਜਾਵਾਂਗੇ, ਅਸੀਂ ਆਪਣਾ ਹੱਕ ਲੈ ਕੇ ਰਹਾਂਗੇ – ਅਨਿਲ ਵਿੱਜ

ਕੂਲਰ ਵਾਂਗ ਕਿਸੇ ਵੀ ਕਮਰੇ ‘ਚ ਲਗਾਇਆ ਜਾ ਸਕਦਾ ਹੈ ਪੋਰਟੇਬਲ AC, ਜਾਣੋ ਕੀਮਤ….