- ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ
ਚੰਡੀਗੜ੍ਹ, 21 ਮਈ 2024 – ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਇੱਥੋਂ ਦਾ ਮੌਸਮ ਆਮ ਨਾਲੋਂ ਵੀ ਵੱਧ ਗਰਮ ਹੈ। ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।