- ਪੀਏ ਨੇ ਦਿੱਤੀ ਸਫਾਈ ਕਿਹਾ ਕਿ ਉਹ ਬਿਲਕੁਲ ਠੀਕ-ਠਾਕ ਨੇ
ਲੁਧਿਆਣਾ, 5 ਜੁਲਾਈ 2023 – ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਖਬਰ ਨੇ ਬੁੱਧਵਾਰ ਨੂੰ ਹਲਚਲ ਮਚਾ ਦਿੱਤੀ ਹੈ। ਇਸ ਬਾਰੇ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਹਰ ਕੋਈ ਇਹ ਜਾਣਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਕੀ ਉਸ ਦੀ ਸੱਚਮੁੱਚ ਮੌਤ ਹੋ ਗਈ ਜਾਂ ਖ਼ਬਰ ਝੂਠੀ ਸੀ। ਪਰ ਇਸ ਦੌਰਾਨ ਉਨ੍ਹਾਂ ਦੇ ਪੀਏ ਨੇ ਇਸ ਖਬਰ ‘ਤੇ ਬਾਰੇ ਬਿਆਨ ਦਿੱਤਾ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਬਿਲਕੁਲ ਠੀਕ ਹਨ। ਉਨ੍ਹਾਂ ਨੂੰ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ MP ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਝੂਠੀ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।
ਦਰਅਸਲ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋਈ ਸੀ। ਜਿਸ ਵਿੱਚ ਲਿਖਿਆ ਸੀ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਸ ਦਾ ਇਲਾਜ ਚੱਲ ਰਿਹਾ ਸੀ। ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਫੋਨ ਆਉਣੇ ਸ਼ੁਰੂ ਹੋ ਗਏ। ਜਿਸ ਬਾਰੇ ਬਾਅਦ ‘ਚ ਉਨ੍ਹਾਂ ਦੇ ਪੀਏ ਨੇ ਸਾਰੀ ਸਥਿਤੀ ਸਪੱਸ਼ਟ ਕੀਤੀ।
PA ਨੇ ਦੱਸਿਆ ਕਿ ਕਿਸੇ ਨੇ ਜਾਣ-ਬੁੱਝ ਕੇ ਅਜਿਹਾ ਕੀਤਾ ਸੀ। ਉਹ ਵੀ ਇਸ ਪੂਰੇ ਮਾਮਲੇ ਤੋਂ ਪ੍ਰੇਸ਼ਾਨ ਹਨ। ਕਰੀਬ 2 ਘੰਟਿਆਂ ਵਿੱਚ ਉਨ੍ਹਾਂ ਨੂੰ ਹਜ਼ਾਰਾਂ ਕਾਲਾਂ ਆਈਆਂ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਬਿਲਕੁਲ ਠੀਕ ਹਨ। ਅਜਿਹਾ ਕੁਝ ਨਹੀਂ ਹੈ।