ਫਰੀਦਕੋਟ ਦੇ MLA ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ, 2 ਦੀ ਮੌਤ

ਫਰੀਦਕੋਟ, 16 ਜੂਨ 2023 – ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਟਾਇਮ ਪਾਇਲਟ ਗੱਡੀ ਦੇ ਨਾਲ ਨਹੀਂ ਸਨ। 

ਮੋਟਰਸਾਈਕਲ ਸਵਾਰ ਪਿੰਡ ਝੋਟੀਵਾਲਾ ਦੇ ਵਸਨੀਕ ਸਨ। ਇਹ ਹਾਦਸਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਕੋਲ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਨਾਲ ਲੈਂ ਕੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਰੋਮਾਣਾ ਨੇ ਇੱਕ ਵੀਡੀਓ ਰਾਹੀਂ ਪਿੰਡ ਝੋਟੀਵਾਲਾ ਦੇ ਦੋ ਲੋਕਾਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਨੂੰ ਜਲਦ ਤੋਂ ਜਲਦੀ ਦੋਸ਼ੀ ਤੇ ਕਾਰਵਾਈ ਕਰਨ ਦੀ ਮੰਗ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਬੰਧ ਵਿਵਸਥਾ ਤੇ ਸਵਾਲ ਉਠਾਉਣ ਕਾਰਨ ਹਟਾਇਆ: ਪਰਮਿੰਦਰ ਢੀਂਡਸਾ