ਗੁਰਦਾਸਪੁਰ ‘ਚ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ: ਬਾਈਕ ਸਵਾਰ 2 ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਗੁਰਦਾਸਪੁਰ, 28 ਜੁਲਾਈ 2024 – ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਥਾਣਾ ਅਧੀਨ ਪੈਂਦੇ ਪਿੰਡ ਸ਼ਹਿਜ਼ਾਦਾ ਕਲਾਂ ਦੇ ਇੱਕ ਕਿਸਾਨ ਦੀ ਸ਼ਨੀਵਾਰ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਗੁਰਮੀਤ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਸੁਰਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸ਼ਹਿਜ਼ਾਦਾ ਕਲਾਂ ਸ਼ਨੀਵਾਰ ਦੇਰ ਸ਼ਾਮ ਸਾਈਕਲ ‘ਤੇ ਆਪਣੇ ਖੇਤਾਂ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਸ਼ਹਿਜ਼ਾਦਾ ਕਲਾਂ ਦੀ ਨੂਰ ਮਹਿਲ ਇਮਾਰਤ ਨੇੜੇ ਪਹੁੰਚਿਆ। ਉਦੋਂ ਬਾਈਕ ‘ਤੇ ਸਵਾਰ ਦੋ ਬਦਮਾਸ਼ਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਕਿਸਾਨ ਸੁਰਿੰਦਰ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬਾਈਕ ਸਵਾਰ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਥਾਣਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦਾਸਪੁਰ ‘ਚ 2 ਤਸਕਰ ਗ੍ਰਿਫਤਾਰ: ਨਾਜਾਇਜ਼ ਪਿਸਤੌਲ ਤੇ ਹੈਰੋਇਨ ਬਰਾਮਦ

ਜਲੰਧਰ ਪੁਲਿਸ ਨੇ 9 ਨਸ਼ਾ ਤਸਕਰ ਕੀਤੇ ਕਾਬੂ: 1.11 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ