- 300 ਤੋਂ ਵੱਧ ਟਰਾਲੀਆਂ ਲੈ ਕੇ ਮੁਜ਼ਾਹਰਾ ਕਰਨਗੇ
ਚੰਡੀਗੜ੍ਹ, 11 ਨਵੰਬਰ 2023 – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਆਗੂਆਂ ਨੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 300 ਤੋਂ ਵੱਧ ਟਰਾਲੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਫੈਸਲਾ ਲੁਧਿਆਣਾ ਬੱਸ ਸਟੈਂਡ ਨੇੜੇ ਹੋਈ ਯੂਨੀਅਨ ਦੀ ਮੀਟਿੰਗ ਵਿੱਚ ਲਿਆ ਗਿਆ।
ਇਸ ਮੀਟਿੰਗ ਵਿੱਚ ਹਰਿੰਦਰ ਲੱਖੋਵਾਲ ਨੂੰ ਵੀ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਲੱਖੋਵਾਲ ਨੇ ਕਿਹਾ ਕਿ ਸਾਂਝੇ ਮੋਰਚੇ ਦੇ ਸੱਦੇ ‘ਤੇ ਹਜ਼ਾਰਾਂ ਕਿਸਾਨ ਇਸ ਪ੍ਰਦਰਸ਼ਨ ‘ਚ ਸ਼ਮੂਲੀਅਤ ਕਰਨਗੇ |
ਪ੍ਰਧਾਨ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਮੁਆਵਜ਼ਾ ਰਾਸ਼ੀ ਸ਼ਾਮਲ ਹੈ। ਇਹ ਮੰਗਾਂ ਕਈ ਵਾਰ ਕੀਤੀਆਂ ਜਾ ਚੁੱਕੀਆਂ ਹਨ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਇਸ ਕਾਰਨ ਕਿਸਾਨਾਂ ਵਿੱਚ ਰੋਸ ਹੈ।
ਲੱਖੋਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰੇ ਨਹੀਂ ਤਾਂ ਪੰਜਾਬ ਭਰ ਵਿੱਚ ਧਰਨੇ ਜਾਰੀ ਰਹਿਣਗੇ।