ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਖੁੱਡੀਆਂ

  • ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਰਾਸ਼ੀ
  • ਕੈਬਨਿਟ ਮੰਤਰੀ ਨੇ ਖੁਦ ਖੇਤਾਂ ’ਚ ਪਹੁੰਚ ਕੇ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਮਈ 2025 – ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਕੱਖਾਂਵਾਲੀ ਵਿਖੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋ ਗਈ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।

ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਯੂਟਿਊਬ ਚੈਨਲ ਤੋਂ ਜਾਣਕਾਰੀ ਲੈ ਸਕਦੇ ਹਨ ਅਤੇ ਕਿਸਾਨ ਹੈਲਪ ਡੈਸਕ ਨੰਬਰ 98781-66287 ’ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਜੇ ਕੁਮਾਰ, ਪੀ.ਡੀ. ਆਤਮਾ ਡਾ. ਕਰਨਜੀਤ ਸਿੰਘ, ਏ.ਡੀ.ਓ. ਡਾ. ਸੁਖਚੈਨ ਸਿੰਘ, ਡਾ. ਗੁਰਜੀਤ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਜਸ਼ਨਪ੍ਰੀਤ ਸਿੰਘ, ਡਾ. ਅਮਨਪਾਲ ਸਿੰਘ, ਏ.ਈ.ਓ. ਡਾ. ਸਤਨਾਮ ਸਿੰਘ, ਸਰਪੰਚ ਸਿੱਖਾਵਾਲਾ ਹਰਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ, ਪ੍ਰਧਾਨ ਗੁਰਦੁਆਰਾ ਕਮੇਟੀ ਫਲੋਲ ਸਿੰਘ, ਹਰਬੰਸ ਰਾਮ, ਪ੍ਰਧਾਨ (ਬਲਾਕ) ਰਵਿੰਦਰ ਸਿੰਘ, ਸਰਪੰਚ ਕੱਖਾਂਵਾਲਾ ਧਿਆਨ ਸਿੰਗ, ਹਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ: ਮਜੀਠਾ ਰੋਡ ‘ਤੇ ਹੋਇਆ ਧਮਾਕਾ: ਇਕ ਨੌਜਵਾਨ ਗੰਭੀਰ ਜ਼ਖਮੀ: ਪੁਲਿਸ ਵੱਲੋਂ ਜਾਂਚ ਜਾਰੀ

ਲੁਧਿਆਣਾ ਪੁਲਿਸ ਨੇ 2 ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖਾਸਤ ਕੀਤੇ