200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਪਿਓ-ਪੁੱਤ ਉੱਤੇ ਹੋਇਆ ਹਮਲਾ, 19 ਸਾਲਾਂ ਇਕਲੌਤੇ ਪੁੱਤ ਦੀ ਹੋਈ ਮੌ+ਤ

ਗੁਰਦਾਸਪੁਰ, 21 ਮਾਰਚ 2023 – ਕੇਵਲ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਮਾਮਲਾ ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦਾ ਹੈ ਜਿੱਥੋਂ ਦੇ ਦੋ ਨੌਜਵਾਨ ਦਿਹਾੜੀਦਾਰ ਸਨ ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ।ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆਪਣੇ ਦੋ ਸਾਥੀਆਂ ਸਮੇਤ ਆ ਕੇ ਬੇਸਬਾਲ ਦੇ ਨਾਲ ਇਹਨਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ 19 ਸਾਲਾ ਨੌਜਵਾਨ ਸਾਜਨ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਪੁਲਿਸ‌ ਵੱਲੋਂ ਮਾਮਲਾ ਦਰਜ ਕਰ ਕੇ ਤਿੰਨ ਦੋਸ਼ੀਆਂ ਨੂੰ ਨਾਮਜਦ ਕੀਤਾ ਗਿਆ ਹੈ।

ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਤਰਾਂ 200 ਰੁਪਏ ਪਿੱਛੇ ਇਕ ਨੌਜਵਾਨ ਦਾ ਕਤਲ ਹੋ ਜਾਣਾ ਬਹੁਤ ਹੀ ਮਾੜੀ ਗੱਲ ਹੈ ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਰੋਪੀ ਨੌਜਵਾਨ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਈ ਚਾਹੀਦੀ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ।

ਓਥੇ ਹੀ ਸੰਬੰਧਿਤ ਪੁਲਿਸ ਥਾਣਾ ਦੇ ਐਸ ਐਚ ਓ ਸੁਖਰਾਜ ਸਿੰਘ ਨੇ ਘਟਨਾ ਬਾਰੇ ਦੱਸਦੇ ਕਿਹਾ ਕਿ ਮਹਿਜ਼ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਹੋਏ ਝਗੜੇ ਦੌਰਾਨ ਮ੍ਰਿਤਕ ਸਾਜਨ ਸਿੰਘ ਅਤੇ ਉਸਦੇ ਬਾਪ ਮੰਗਲ ਸਿੰਘ ਤੇ ਤਿੰਨ ਲੋਕਾਂ ਨੇ ਬੇਸਬਾਲ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਸਾਜਨ ਦੇ ਪਿਤਾ ਮੰਗਲ ਸਿੰਘ ਨੇ ਹਮਲਾਵਰਾਂ ਵਿਚੋਂ ਇਕ ਦੇ 200 ਰੁਪਏ ਦੇਣੇ ਸੀ। ਉਹ ਮੰਗਲ ਸਿੰਘ ਕੋਲੋਂ ਪੈਸੇ ਮੰਗਣ ਆਇਆ। ਇਸ ਨਾਲ ਉਹਨਾਂ ਦੀ ਆਪਸ ਵਿੱਚ ਤਕਰਾਰ ਹੋ ਗਈ ਅਤੇ ਦੋਸ਼ੀਆਂ ਵਲੋਂ ਮੰਗਲ ਸਿੰਘ ਅਤੇ ਉਸ ਦੇ ਪੁੱਤਰ ਸਾਜਨ ਤੇ ਹਮਲਾ ਕਰ ਦਿੱਤਾ ਗਿਆ।ਜਿਸ ਵਿੱਚ ਸਾਜਨ ਸਿੰਘ ਅਤੇ ਉਸਦਾ ਪਿਤਾ ਮੰਗਲ ਸਿੰਘ ਜ਼ਖਮੀ ਹੋ ਗਏ। ਇਲਾਜ ਦੌਰਾਨ ਸਾਜਨ ਸਿੰਘ ਦੀ ਮੌਤ ਹੋ ਗਈ।ਜ਼ਖਮੀ ਪਿਤਾ ਮੰਗਲ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਤਿੰਨੋ ਆਰੋਪੀ ਫਰਾਰ ਹਨ ਅਤੇ ਓਹਨਾ ਨੂ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਨੇ ਮੌਜੂਦਾ ਫੜੋ ਫੜੀ ਦੇ ਦੌਰ ’ਚ ‌ਗ੍ਰਿਫਤਾਰ ਹੋਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਸੂਬਾ ਪੱਧਰੀ ਕਮੇਟੀ ਬਣਾਈ

ਦਿੱਲੀ ‘ਚ PM ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਵਾਲੇ 6 ਗ੍ਰਿਫਤਾਰ, 100 ਤੋਂ ਵੱਧ ‘ਤੇ FIR