- ਗੁਜਰਾਤ-ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ,
- ਗੋਤਾਖੋਰ ਚਾਰਾਂ ਦੀ ਕਰ ਰਹੇ ਭਾਲ,
- ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ ਪਰਿਵਾਰ,
ਮੁਕਤਸਰ, 17 ਨਵੰਬਰ 2023 – ਪੰਜਾਬ ਦੇ ਮੁਕਤਸਰ ‘ਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤ-ਰਾਜਸਥਾਨ ਫੀਡਰ ਨਹਿਰ ‘ਚ ਛਾਲ ਮਾਰ ਦਿੱਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿੱਤਾ ਅਤੇ ਫਿਰ ਖੁਦ ਛਾਲ ਮਾਰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਜਾਣਕਾਰੀ ਮੁਤਾਬਕ ਜੈਰੂਪਰਾਮ (40) ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਆਪਣੇ ਬੱਚਿਆਂ ਸੁਰੇਸ਼ (11), ਦਲੀਪ (9) ਅਤੇ ਬੇਟੀ ਮਨੀਸ਼ਾ (5) ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਉਸਦੀ ਪਤਨੀ ਅਜੇ ਵੀ ਰਾਜਸਥਾਨ ਵਿੱਚ ਹੈ।
ਸ਼ੁੱਕਰਵਾਰ ਸਵੇਰੇ ਚਾਰਾਂ ਨੇ ਸ਼ੱਕੀ ਹਾਲਾਤਾਂ ‘ਚ ਨਹਿਰ ‘ਚ ਛਾਲ ਮਾਰ ਦਿੱਤੀ। ਸਦਰ ਥਾਣਾ ਮੁਕਤਸਰ ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।