ਪਿਓ ਨੇ ਕੀਤਾ ਮਾਸੂਮ ਪੁੱਤ ਦਾ ਕਤਲ: ਖੁਦ ਵੀ ਬਿਜਲੀ ਦੀਆਂ ਤਾਰਾਂ ਨੂੰ ਫੜ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 17 ਅਗਸਤ 2022 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੇ ਮਾਸੂਮ ਪੁੱਤ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਦੋਸ਼ੀ ਨੇ ਖੁਦ ਵੀ ਬਿਜਲੀ ਦੀਆਂ ਤਾਰਾਂ ਫੜ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਾਮਲਾ ਥਾਣਾ ਮੇਹਰਬਾਨ ਅਧੀਨ ਆਉਂਦੀ ਏਕਤਾ ਕਲੋਨੀ ਦਾ ਹੈ। ਆਜ਼ਾਦੀ ਦਿਹਾੜੇ ਦੀ ਦੇਰ ਰਾਤ ਪਿਤਾ ਨੇ ਰਾਤ 2 ਵਜੇ ਕਮਰੇ ‘ਚ ਸੌਂ ਰਹੇ ਪੁੱਤ ਦਾ ਪਜਾਮੈ ਦੇ ਨਾਲੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਮਰਨ ਵਾਲੇ ਬੱਚੇ ਦੀ ਉਮਰ 8 ਸਾਲ ਸੀ। ਇੱਕ ਮਹੀਨੇ ਵਿੱਚ ਇਸ ਪਰਿਵਾਰ ਵਿੱਚ 2 ਮੌਤਾਂ ਹੋ ਚੁੱਕੀਆਂ ਹਨ।

ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਦੋਸ਼ੀ ਨੇ ਪੁਲਸ ਨੂੰ ਦੱਸਿਆ ਕਿ ਬੇਟੇ ਨੂੰ ਮਾਰਨ ਤੋਂ ਪਹਿਲਾਂ ਉਸ ਨੇ ਬੇਟੇ ਨੂੰ ਕਿਹਾ ਸੀ ਕਿ ਉਹ ਉਸ ਨੂੰ ਉਸ ਦੀ ਮਾਂ ਕੋਲ ਭੇਜ ਰਿਹਾ ਹੈ। ਫਿਰ ਉਹ ਆਪ ਉਸ ਕੋਲ ਆਵੇਗਾ। ਮ੍ਰਿਤਕ ਬੱਚੇ ਦੇ ਦਾਦੇ ਦੀ ਸ਼ਿਕਾਇਤ ’ਤੇ ਥਾਣਾ ਮੇਹਰਬਾਨ ਦੀ ਪੁਲੀਸ ਨੇ ਏਕਤਾ ਕਲੋਨੀ ਵਾਸੀ 33 ਸਾਲਾ ਮੁਲਜ਼ਮ ਜਗਦੀਸ਼ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ 8 ਸਾਲਾ ਗੁਰਸ਼ਰਨ ਸਿੰਘ ਵਜੋਂ ਹੋਈ ਹੈ। ਉਹ ਪੀੜਤ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਦਿੰਦਿਆਂ ਏ.ਸੀ.ਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਜਗਦੀਸ਼ ਸਿੰਘ ਦੀ ਪਤਨੀ ਦੀ 20 ਦਿਨ ਪਹਿਲਾਂ ਦਮੇ ਕਾਰਨ ਮੌਤ ਹੋ ਗਈ ਸੀ। ਔਰਤ ਦੀ ਮੌਤ ਤੋਂ ਬਾਅਦ ਜਗਦੀਸ਼ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ। ਇਸ ਪ੍ਰੇਸ਼ਾਨੀ ਵਿੱਚ ਉਸ ਨੇ ਆਪਣੇ ਪੁੱਤਰ ਗੁਰਸ਼ਰਨ ਦਾ ਕਤਲ ਕਰ ਦਿੱਤਾ। ਦੋਸ਼ੀ ਨੇ ਖੁਦ ਵੀ ਬਿਜਲੀ ਦੀਆਂ ਤਾਰਾਂ ਨਾਲ ਫਾਹ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਮੁਲਜ਼ਮ ਜਗਦੀਸ਼ ਦੇ ਪਿਤਾ ਗਣੇਸ਼ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਰਾਤ ਜਗਦੀਸ਼ ਆਪਣੇ ਲੜਕੇ ਗੁਰਸ਼ਰਨ ਸਿੰਘ ਨਾਲ ਕਮਰੇ ਵਿੱਚ ਸੁੱਤਾ ਪਿਆ ਸੀ ਜਦੋਂ ਕਿ ਉਹ ਦੂਜੇ ਕਮਰੇ ਵਿੱਚ ਸੌਂ ਰਿਹਾ ਸੀ। ਜਗਦੀਸ਼ ਸਿੰਘ ਦੇ ਰੋਣ ਦੀ ਆਵਾਜ਼ ਸੁਣ ਕੇ ਉਹ ਜਾਗ ਪਿਆ। ਜਦੋਂ ਉਹ ਜਲਦੀ ਨਾਲ ਕਮਰੇ ਵਿਚ ਗਿਆ ਤਾਂ ਉਸ ਨੇ ਜਗਦੀਸ਼ ਸਿੰਘ ਨੂੰ ਫਰਸ਼ ‘ਤੇ ਅਤੇ ਗੁਰਸ਼ਰਨ ਸਿੰਘ ਮੰਜੇ ‘ਤੇ ਮਰਿਆ ਪਿਆ ਦੇਖਿਆ। ਇਹ ਦੇਖ ਕੇ ਉਹ ਹੈਰਾਨ ਰਹਿ ਗਿਆ। ਏਸੀਪੀ ਗੁਰਦੇਵ ਸਿੰਘ ਅਨੁਸਾਰ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਾਅਲੀ ਨੰਬਰ ਪਲੇਟਾਂ ਲਗਾ ਕੇ ਮਾਲ ਦੀ ਢੋਆ-ਢੁਆਈ ਕਰਨ ਵਾਲੀ ਕੰਪਨੀ ਖ਼ਿਲਾਫ਼ ਵਿਜੀਲੈਂਸ ਕੇਸ ਦਰਜ

15 ਅਗਸਤ ਵਾਲੇ ਦਿਨ ਲਾਪਰਵਾਹੀ ਵਰਤਣ ਵਾਲੇ 4 SHO ਤੇ 6 ਮੁਨਸ਼ੀ ਲਾਈਨ ਹਾਜ਼ਰ