ਫਾਜ਼ਿਲਕਾ: ਪਾਣੀ ਵਿਚ ਘਿਰੇ 463 ਲੋਕਾਂ ਨੂੰ ਸੁਰੱਖਿਅਤ ਕੱਢਿਆ – DC

  • ਹੁਸੈਨੀਵਾਲਾ ਤੋਂ ਪਾਣੀ ਦੀ ਨਿਕਾਸੀ ਵਿਚ ਕਮੀ ਆਉਣੀ ਸ਼ੁਰੂ

ਫਾਜ਼ਿਲਕਾ, 20 ਅਗਸਤ 2023 – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿੱਛਲੇ 24 ਘੰਟਿਆਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਦੇ ਪਾਣੀ ਵਿਚ ਘਿਰੇ 463 ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਵਿਚ ਐਨਡੀਆਰਐਫ ਦੀਆਂ ਦੋ ਟੁਕੜੀਆਂ ਲਗਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਕਾਵਾਂ ਵਾਲੀ ਪੱਤਣ ਤੇ ਸੁਰੱਖਿਆ ਬੰਨ੍ਹ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪੂਰੇ ਬੰਨ੍ਹ ਤੇ ਲਗਾਤਾਰ ਚੌਕਸੀ ਰੱਖੀ ਜਾਵੇ।

ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਲੱਗੇ ਸਰਕਾਰੀ ਅਮਲੇ ਦੀ ਹੌਂਸਲਾਂ ਅਫਜਾਈ ਵੀ ਕੀਤੀ। ਇੱਥੇ ਕਾਂਵਾਂ ਵਾਲੀ ਪੁਲ ਦੇ ਉਪਰ ਦੀ ਪਾਣੀ ਵਹਿ ਰਿਹਾ ਹੈ ਪਰ ਰਾਹਤ ਦੀ ਖ਼ਬਰ ਇਹ ਹੈ ਕਿ ਹੁਸੈਨੀਵਾਲਾ ਤੋਂ ਪਾਣੀ ਦੀ ਨਿਕਾਸੀ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਨੁੰ ਤਿੰਨ ਵਜੇ 219400 ਕਿਉਸਿਕ ਪਾਣੀ ਦੀ ਨਿਕਾਸੀ ਹੋ ਰਹੀ ਸੀ ਜਦ ਕਿ ਬੀਤੇ ਕੱਲ ਇਹ ਮਾਤਰਾ 282000 ਤੱਕ ਪੁੱਜ ਗਈ ਸੀ।
ਦੂਜ਼ੇ ਪਾਸੇ ਐਨਡੀਆਰਐਫ ਦੀਆਂ ਟੀਮਾਂ ਲਗਾਤਾਰ ਪਾਣੀ ਵਿਚ ਘਿਰੇ ਲੋਕਾਂ ਨੁੰ ਕੱਢਣ ਲਈ ਲੱਗੀਆਂ ਹੋਈਆਂ ਹਨ।ਫਾਜਿ਼ਲਕਾ ਅਤੇ ਜਲਾਲਾਬਾਦ ਲਈ ਦੋ ਵੱਖ ਵੱਖ ਟੀਮਾਂ ਲਗਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ੋ ਲੋਕ ਪ੍ਰਸ਼ਾਸਨ ਦੀ ਅਪੀਲ ਮੰਨ ਕੇ ਪਹਿਲਾਂ ਆਪਣੇ ਪਿੰਡਾਂ ਤੋਂ ਬਾਹਰ ਨਹੀਂ ਆਏ ਉਹ ਹੁਣ ਆਪਣੇ ਆਪ ਬਾਹਰ ਆਉਣ ਦੀ ਕੋਸਿ਼ਸ ਨਾ ਕਰਨ ਸਗੋਂ ਪ੍ਰਸ਼ਾਸਨ ਦੀ ਮਦਦ ਲੈਣ ਤਾਂਕਿ ਐਨਡੀਆਰਐਫ ਦੀਆਂ ਟੀਮਾਂ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲੈਣ। ਉਨ੍ਹਾਂ ਨੇ ਕਿਹਾ ਕਿ ਇਸ ਲਈ ਹੈਲਪ ਲਾਈਨ ਨੰਬਰ 01638—262153 ਤੇ ਸੰਪਰਕ ਕੀਤਾ ਜਾਵੇ।

ਇਸ ਮੌਕੇ ਐਸਡੀਐਮ ਨਿਕਾਸ ਖੀਂਚੜ, ਡੀਐਸਪੀ ਸੁਬੇਗ ਸਿੰਘ, ਬੀਡੀਪੀਓ ਪਿਆਰ ਸਿੰਘ ਤੇ ਹੋਰ ਅਧਿਕਾਰੀ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਛੱਤੀਸਗੜ੍ਹ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਜਾਰੀ ਕੀਤੇ ਗਾਰੰਟੀ ਕਾਰਡ