- ਅਬੋਹਰ ਦੇ 4 ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਅਬੋਹਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ
ਅਬੋਹਰ/ਫਾਜ਼ਿਲਕਾ 13 ਦਸੰਬਰ 2023 – ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਦੇ ਤਹਿਤ ਉਪ ਕਪਤਾਨ ਪੁਲਿਸ ਸ.ਡ ਅਬੋਹਰ (ਦਿਹਾਤੀ)ਸ੍ਰੀ ਅਵਤਾਰ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਅਬੋਹਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ 04 ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਅਬੋਹਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਲਿਜਾਇਆ ਗਿਆ। ਜਿੱਥੇ ਉਹਨਾਂ ਨੂੰ ਡਾਕਟਰ ਮਹੇਸ਼ ਗੁਪਤਾ ਨਾਲ ਮਿਲਾ ਕੇ ਉਹਨਾਂ ਦੇ ਟੈਸਟ ਕਰਵਾਏ ਗਏ ਅਤੇ ਉਹਨਾਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ ਹੈ।
ਇੰਸਪੈਕਟਰ ਗੁਰਮੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਪਰਿਵਾਰ ਦਾ ਕੋਈ ਮੈਂਬਰ ਨਸ਼ੇ ਦੀ ਦਲਦਲ ਵਿੱਚ ਫਸਿਆ ਹੈ ਅਤੇ ਉਹ ਨਸ਼ਾ ਛੱਡਣ ਦਾ ਚਾਹਵਾਨ ਹੈ ਤਾਂ ਫਾਜਿਲਕਾ ਪੁਲਿਸ ਵੱਲੋਂ ਉਹਨਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਡਾਕਟਰ ਮਹੇਸ਼ ਗੁਪਤਾ ਨੇ ਫਾਜ਼ਿਲਕਾ ਪੁਲਿਸ ਦੁਆਰਾ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਪਹਿਲ ਕਦਮੀ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਛੱਡਣ ਦਾ ਚਾਹਵਾਨ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਤੋਂ ਨਸ਼ਾ ਛੁਡਾਊ ਕੇਂਦਰ ਆ ਸਕਦੇ ਹਨ ਜਿੱਥੇ ਉਹਨਾਂ ਦਾ ਬਿਨਾਂ ਤਕਲੀਫ ਇਲਾਜ ਕੀਤਾ ਜਾਵੇਗਾ।